25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

‘ਬੇਟੀ ਬਚਾਓ ਬੇਟੀ ਪਡ਼੍ਹਾਓ’ ਮੁਹਿੰਮ ਤਹਿਤ ਸੁਕੰਨਿਆ ਸਮ੍ਰਿੱਧੀ ਖਾਤੇ ਖੁਲ੍ਹਵਾਉਣ ਸੰਬੰਧੀ ਲੋਕਾਂ ਨੂੰ ਕੀਤਾ ਜਾਗਰੂਕ

ਢਿਲਵਾਂ, 25 ਨਵੰਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਕਪੂਰਥਲਾ ਰਾਜੀਵ ਢਾਂਡਾ ਦੀ ਯੋਗ ਅਗਵਾਈ ਹੇਠ ਸੀ. ਡੀ.

Ad Position 21
No active advertisement
ਅਜੀਤ ਡੈਸਕ 26-11-2026
ਢਿਲਵਾਂ, 25 ਨਵੰਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਕਪੂਰਥਲਾ ਰਾਜੀਵ ਢਾਂਡਾ ਦੀ ਯੋਗ ਅਗਵਾਈ ਹੇਠ ਸੀ.ਡੀ.ਪੀ.ਓ ਦਫ਼ਤਰ ਢਿਲਵਾਂ ਵਲੋਂ ਸਥਾਨਕ ਦਫ਼ਤਰ ਵਿਖੇ ਬੇਟੀ ਬਚਾਓ ਬੇਟੀ ਪਡ਼੍ਹਾਓ ਮੁਹਿੰਮ ਤਹਿਤ ਸੁਕੰਨਿਆ ਸਮ੍ਰਿੱਧੀ ਯੋਜਨਾ ਅਧੀਨ ਬਾਲਡ਼ੀਆਂ ਦੇ ਖਾਤੇ ਖੁਲ੍ਹਵਾਉਣ ਸਬੰਧੀ ਜਾਗਰੂਕਤਾ ਗਤੀਵਿਧੀ ਕਰਵਾਈ ਗਈ। ਇਸ ਮੌਕੇ ਮਾਪਿਆਂ ਤੇ ਆਮ ਲੋਕਾਂ ਨੂੰ ਸੁਕੰਨਿਆ ਸਮ੍ਰਿੱਧੀ ਯੋਜਨਾ ਦੇ ਉਦੇਸ਼ਾਂ ਅਤੇ ਲਾਭਾਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਆਪਣੀਆਂ ਧੀਆਂ ਦੇ ਉੱਜਵਲ ਭਵਿੱਖ ਤੇ ਆਰਥਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਸ ਯੋਜਨਾ ਅਧੀਨ ਖਾਤੇ ਖੁਲ੍ਹਵਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਦੇ ਨਾਲ ਹੀ ਲਡ਼ਕੀਆਂ ਦੀ ਸਿੱਖਿਆ, ਸਸ਼ਕਤੀਕਰਨ ਅਤੇ ਸਮਾਜ ਵਿਚ ਬਰਾਬਰ ਦੇ ਅਧਿਕਾਰਾਂ ਦੀ ਮਹੱਤਤਾ ਬਾਰੇ ਵੀ ਜਾਗਰੂਕ ਕੀਤਾ ਗਿਆ। ਇਸ ਮੌਕੇ ਪੋਸਟ ਆਫ਼ਿਸ ਤੋਂ ਜਸਵਿੰਦਰ ਸਿੰਘ , ਸੀ.ਡੀ.ਪੀ.ਓ. ਢਿਲਵਾਂ ਮਿਸ ਖੁਸ਼ਮੀਤ ਕੌਰ, ਸੀਨੀਅਰ ਸਹਾਇਕ ਜਗਬੀਰ ਸਿੰਘ, ਸੁਪਰਵਾਈਜ਼ਰ ਗੁਰਿੰਦਰ ਕੌਰ, ਕਿਰਨ ਬਾਲਾ, ਸੁਨੀਤਾ, ਗੁਰਪ੍ਰੀਤ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵਿਚਾਲੇ ਗੱਠਜੋਡ਼ ਪੰਜਾਬ ਦੇ ਭਵਿੱਖ ਲਈ ਅਹਿਮ ਸਿਆਸੀ ਕਦਮ-ਅਕਾਲੀ ਆਗੂ ਅਗਲੀ ਖ਼ਬਰ ਜੇ.ਐਨ.ਵੀ. ਦੀ 6ਵੀਂ ਜਮਾਤ ਲਈ ਦਾਖ਼ਲਾ ਪ੍ਰੀਖਿਆ 28 ਨੂੰ-ਪ੍ਰਿੰਸੀਪਲ ਗੁਰਪ੍ਰੀਤ ਕੌਰ
Ad Position 24