ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਵਿਅਕਤੀ ਗ੍ਰਿਫ਼ਤਾਰ
ਕਪੂਰਥਲਾ, 26 ਨਵੰਬਰ (ਸਡਾਨਾ)-ਥਾਣਾ ਕੋਤਵਾਲੀ ਪੁਲਿਸ ਨੇ ਇਕ ਵਿਅਕਤੀ ਨੂੰ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਕੋਤਵਾਲੀ ਮੁਖੀ ਲਖਬੀਰ ਸਿੰਘ ਗੋਸਲ ਨੇ ਦੱਸਿਆ ਕਿ ਏ.
ਕਪੂਰਥਲਾ, 26 ਨਵੰਬਰ (ਸਡਾਨਾ)-ਥਾਣਾ ਕੋਤਵਾਲੀ ਪੁਲਿਸ ਨੇ ਇਕ ਵਿਅਕਤੀ ਨੂੰ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਕੋਤਵਾਲੀ ਮੁਖੀ ਲਖਬੀਰ ਸਿੰਘ ਗੋਸਲ ਨੇ ਦੱਸਿਆ ਕਿ ਏ.ਐਸ.ਆਈ. ਵਿਜੇ ਕੁਮਾਰ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਨਵਾਂ ਪਿੰਡ ਭੱਠਾ ਪੁੱਜੇ ਤਾਂ ਮੁਖ਼ਬਰ ਖਾਸ ਨੇ ਇਤਲਾਹ ਦਿੱਤੀ ਕਿ ਜਤਿੰਦਰ ਸਿੰਘ ਉਰਫ ਕਾਕੂ ਵਾਸੀ ਭੀਲਾ ਨਸ਼ੀਲੇ ਕੈਪਸੂਲ ਵੇਚਣ ਦਾ ਆਦੀ ਹੈ, ਇਸ ਸਮੇਂ ਰੇਡ ਕਰਨ ’ਤੇ ਨਸ਼ੀਲੇ ਕੈਪਸੂਲਾਂ ਸਮੇਤ ਕਾਬੂ ਆ ਸਕਦਾ ਹੈ ਜਿਸਨੂੰ ਪੁਲਿਸ ਪਾਰਟੀ ਸਮੇਤ ਕਾਬੂ ਕੀਤਾ ਤਾਂ ਉਸਨੇ ਜੇਬ ’ਚੋਂ ਇਕ ਲਿਫ਼ਾਫ਼ਾ ਕੱਢ ਕੇ ਬਾਹਰ ਸੁੱਟ ਦਿੱਤਾ ਜਿਸ ’ਚ ਕਥਿਤ ਤੌਰ ’ਤੇ ਪਾਬੰਦੀਸ਼ੁਦਾ 50 ਕੈਪਸੂਲ ਬਰਾਮਦ ਹੋਏ। ਜਿਸ ਤਹਿਤ ਉਸ ਵਿਰੁੱਧ ਥਾਣਾ ਕੋਤਵਾਲੀ ਵਿਖੇ ਕੇਸ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਅਗਲੇਰੀ ਕਾਰਵਾਈ ਏ.ਐਸ.ਆਈ. ਵਿਜੇ ਕੁਮਾਰ ਵਲੋਂ ਕੀਤੀ ਜਾ ਰਹੀ ਹੈ।