ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਸਮਾਗਮ ’ਚ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਕੀਤੀ ਸ਼ਮੂਲੀਅਤ
ਸੁਲਤਾਨਪੁਰ ਲੋਧੀ, 26 ਨਵੰਬਰ (ਨਰੇਸ਼ ਹੈਪੀ)-ਗੁਰੂ ਨਾਨਕ ਖ਼ਾਲਸਾ ਕਾਲਜ, ਸੁਲਤਾਨਪੁਰ ਲੋਧੀ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਵੱਖ-ਵੱਖ ਪ੍ਰੋਗਰਾਮਾਂ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਪ੍ਰੋ.
ਸੁਲਤਾਨਪੁਰ ਲੋਧੀ, 26 ਨਵੰਬਰ (ਨਰੇਸ਼ ਹੈਪੀ)-ਗੁਰੂ ਨਾਨਕ ਖ਼ਾਲਸਾ ਕਾਲਜ, ਸੁਲਤਾਨਪੁਰ ਲੋਧੀ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਵੱਖ-ਵੱਖ ਪ੍ਰੋਗਰਾਮਾਂ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਪ੍ਰੋ. ਜਸਬੀਰ ਕੌਰ ਦੀ ਅਗਵਾਈ ਹੇਠ ਪੰਜਾਬੀ ਵਿਭਾਗ ਤੇ ਆਰਟਸ ਵਿਭਾਗ ਦੇ ਮੁਖੀ ਪ੍ਰੋ. ਰਾਜਦੀਪ ਕੌਰ ਜੋਸਨ ਵਲੋਂ ਲੇਖ ਲਿਖਣ ਮੁਕਾਬਲੇ ਕਰਵਾਏ ਗਏ, ਜਿਸ ’ਚ ਵਿਦਿਆਰਥੀਆਂ ਨੇ ਵੱਧ-ਚਡ਼੍ਹ ਕੇ ਭਾਗ ਲਿਆ। ਇਸ ਮੁਕਾਬਲੇ ਵਿਚ ਹਰਮਨਪ੍ਰੀਤ ਕੌਰ ਬੀ.ਏ. ਭਾਗ ਪਹਿਲਾ ਨੇ ਪਹਿਲਾ ਸਥਾਨ, ਹਰਪ੍ਰੀਤ ਕੌਰ ਬੀ.ਏ. ਭਾਗ ਦੂਜਾ ਨੇ ਦੂਜਾ ਅਤੇ ਅਰਮਾਨ ਦੀਪ ਸਿੰਘ ਬੀ.ਏ. ਭਾਗ ਪਹਿਲਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਨਿਰਮਲ ਕੁਟੀਆ, ਸੁਲਤਾਨਪੁਰ ਲੋਧੀ ਵਿਖੇ ਕਰਵਾਏ ਸੈਮੀਨਾਰ ’ਚ ਕਾਲਜ ਦੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਇਹ ਸਮਾਗਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੀ। ਇਸ ਮੌਕੇ ਵਿਦਿਆਰਥੀਆਂ ਨੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ, ਸਰਬੱਤ ਦੇ ਭਲੇ, ਕਿਰਤ ਕਰਨ, ਨਾਮ ਜਪਣ ਅਤੇ ਵੰਡ ਛਕਣ ਦੇ ਸੰਦੇਸ਼ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਕਾਲਜ ਦੀ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਇੰਜ. ਸਵਰਨ ਸਿੰਘ, ਡਾਇਰੈਕਟਰ ਇੰਜ. ਨਿਮਰਤਾ ਕੌਰ, ਸਕੱਤਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬੀਬੀ ਗੁਰਪ੍ਰੀਤ ਕੌਰ ਅਤੇ ਇੰਜ. ਹਰਨਿਆਮਤ ਕੌਰ ਨੇ ਸਮੂਹ ਸੰਗਤ ਅਤੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ।