ਲਗਾਤਾਰ ਬਿਜਲੀ ਸਪਲਾਈ ਨਾ ਮਿਲਣ ਕਾਰਨ ਕਿਸਾਨ ਪ੍ਰੇਸ਼ਾਨ , ਕਣਕ ਦੀ ਬਿਜਾਈ ਹੋ ਰਹੀ ਪ੍ਰਭਾਵਿਤ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੀ ਕਿਸਾਨ ਆਗੂਆਂ ਨੇ ਕੀਤੀ ਮੰਗ
ਨਡਾਲਾ, 26 ਨਵੰਬਰ (ਰਘਬਿੰਦਰ ਸਿੰਘ)-ਕਣਕ ਦੀ ਬਿਜਾਈ ਦਾ ਸੀਜ਼ਨ ਚੱਲ ਰਿਹਾ ਹੈ, ਪਰ ਕਿਸਾਨਾਂ ਨੂੰ ਖੇਤੀਬਾਡ਼ੀ ਲਈ ਲੋਡ਼ੀਂਦੀ ਬਿਜਲੀ ਸਪਲਾਈ ਨਾ ਮਿਲਣ ਕਾਰਨ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਿਜਲੀ ਦੀ ਲਗਾਤਾਰ ਸਪਲਾਈ ਨਾ ਹੋਣ ਕਾਰਨ ਖੇਤਾਂ ’ਚ ਕਣਕ ਦੀ ਬਿਜਾਈ ਦਾ ਕੰਮ ਵੀ ਪ੍ਰਭਾਵਿਤ ਹੋ ਰਿਹਾ ਹੈ।
ਨਡਾਲਾ, 26 ਨਵੰਬਰ (ਰਘਬਿੰਦਰ ਸਿੰਘ)-ਕਣਕ ਦੀ ਬਿਜਾਈ ਦਾ ਸੀਜ਼ਨ ਚੱਲ ਰਿਹਾ ਹੈ, ਪਰ ਕਿਸਾਨਾਂ ਨੂੰ ਖੇਤੀਬਾਡ਼ੀ ਲਈ ਲੋਡ਼ੀਂਦੀ ਬਿਜਲੀ ਸਪਲਾਈ ਨਾ ਮਿਲਣ ਕਾਰਨ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਿਜਲੀ ਦੀ ਲਗਾਤਾਰ ਸਪਲਾਈ ਨਾ ਹੋਣ ਕਾਰਨ ਖੇਤਾਂ ’ਚ ਕਣਕ ਦੀ ਬਿਜਾਈ ਦਾ ਕੰਮ ਵੀ ਪ੍ਰਭਾਵਿਤ ਹੋ ਰਿਹਾ ਹੈ। ਇਸ ਸਬੰਧੀ ਕਿਸਾਨ ਆਗੂ ਅਮਰੀਕ ਸਿੰਘ ਲਵਲੀ ਮਿਰਜ਼ਾਪੁਰ, ਹਰਜਿੰਦਰ ਸਿੰਘ ਸਾਹੀ, ਇੰਦਰਜੀਤ ਸਿੰਘ ਖੱਖ, ਦਲਜੀਤ ਸਿੰਘ ਖੱਖ, ਪਰਮਜੀਤ ਸਿੰਘ ਕੰਗ, ਨਵਜਿੰਦਰ ਸਿੰਘ ਬੱਗਾ ਕੋਚ ਅਤੇ ਹੋਰਨਾਂ ਨੇ ਕਿਹਾ ਕਿ ਕਣਕ ਦੀ ਬਿਜਾਈ ਦਾ ਅਹਿਮ ਸਮਾਂ ਚੱਲ ਰਿਹਾ ਹੈ, ਪਰ ਕਿਸਾਨਾਂ ਨੂੰ ਦਿਨ ਭਰ ਵਿਚ ਤਕਰੀਬਨ ਤਿੰਨ ਘੰਟੇ ਵੀ ਪੂਰੀ ਬਿਜਲੀ ਸਪਲਾਈ ਨਹੀਂ ਮਿਲ ਰਹੀ। ਇਸ ਕਾਰਨ ਕਿਸਾਨਾਂ ਨੂੰ ਖੇਤਾਂ ਵਿਚ ਪਾਣੀ ਲਾਉਣ ਤੇ ਬਿਜਾਈ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਵਿਚ ਮੁਸ਼ਕਲ ਆ ਰਹੀ ਹੈ। ਉਨ੍ਹਾਂ ਕਿਹਾ ਕਿ ਖੇਤੀਬਾਡ਼ੀ ਦੇ ਕੰਮਾਂ ਲਈ ਅੱਠ ਘੰਟੇ ਲਗਾਤਾਰ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਣੀ ਚਾਹੀਦੀ ਹੈ, ਤਾਂ ਜੋ ਕਿਸਾਨ ਆਪਣੀ ਫ਼ਸਲ ਦੀ ਬਿਜਾਈ ਸਮੇਂ ਸਿਰ ਕਰ ਸਕਣ। ਉਨ੍ਹਾਂ ਦੱਸਿਆ ਕਿ ਬਿਜਲੀ ਦੀ ਸਮੱਸਿਆ ਕਾਰਨ ਘਰੇਲੂ ਬਿਜਲੀ ਸਪਲਾਈ ਵੀ ਪ੍ਰਭਾਵਿਤ ਹੋ ਰਹੀ ਹੈ, ਜਿਸ ਨਾਲ ਆਮ ਲੋਕਾਂ ਨੂੰ ਵੀ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਕਿਸਾਨ ਆਗੂਆਂ ਨੇ ਪਾਵਰਕਾਮ ਵਿਭਾਗ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਖੇਤੀਬਾਡ਼ੀ ਲਈ ਅੱਠ ਘੰਟੇ ਲਗਾਤਾਰ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ ਅਤੇ ਘਰੇਲੂ ਬਿਜਲੀ ਸਪਲਾਈ ਵਿਚ ਵੀ ਸੁਧਾਰ ਕੀਤਾ ਜਾਵੇ।