ਸਤਿਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯਾਤਰਾ ਦਾ ਫਗਵਾਡ਼ਾ ਵਿਖੇ ਨਿੱਘਾ ਸਵਾਗਤ
ਫਗਵਾਡ਼ਾ, 26 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਸਤਿਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯਾਤਰਾ ਦੇ ਫਗਵਾਡ਼ਾ ਪਹੁੰਚਣ ’ਤੇ ਭਾਰਤੀ ਜਨਤਾ ਯੁਵਾ ਮੋਰਚਾ, ਜ਼ਿਲ੍ਹਾ ਕਪੂਰਥਲਾ ਵਲੋਂ ਜ਼ਿਲ੍ਹਾ ਪ੍ਰਧਾਨ ਨਿਤਿਨ ਚੱਢਾ ਦੀ ਅਗਵਾਈ ਹੇਠ ਸ਼ਰਧਾ ਤੇ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ। ਸ੍ਰੀ ਖੁਰਾਲਗਡ਼ ਸਾਹਿਬ ਤੋਂ ਸ਼ੁਰੂ ਹੋ ਕੇ ਸੱਚਖੰਡ ਬੱਲਾਂ ਤੱਕ ਜਾਣ ਵਾਲੀ ਇਸ ਯਾਤਰਾ ਦੀ ਯੁਵਾ ਮੋਰਚੇ ਦੇ ਕਾਰਕੁਨਾਂ ਵਲੋਂ ਮੋਟਰਸਾਈਕਲਾਂ ਦੇ ਕਾਫ਼ਲੇ ਨਾਲ ਅਗਵਾਈ ਕਰਕੇ ਸਥਾਨਕ ਗੁਰੂ ਹਰਗੋਬਿੰਦ ਨਗਰ ਸਥਿਤ ਜਨਤਾ ਦੀ ਰਸੋਈ ਵਿਖੇ ਲਿਆਂਦਾ ਗਿਆ, ਜਿੱਥੇ ਯਾਤਰਾ ’ਚ ਸ਼ਾਮਲ ਸ਼ਰਧਾਲੂਆਂ ਲਈ ਲੰਗਰ-ਪਾਣੀ ਦੀ ਸੇਵਾ ਕੀਤੀ ਗਈ।
ਫਗਵਾਡ਼ਾ, 26 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਸਤਿਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯਾਤਰਾ ਦੇ ਫਗਵਾਡ਼ਾ ਪਹੁੰਚਣ ’ਤੇ ਭਾਰਤੀ ਜਨਤਾ ਯੁਵਾ ਮੋਰਚਾ, ਜ਼ਿਲ੍ਹਾ ਕਪੂਰਥਲਾ ਵਲੋਂ ਜ਼ਿਲ੍ਹਾ ਪ੍ਰਧਾਨ ਨਿਤਿਨ ਚੱਢਾ ਦੀ ਅਗਵਾਈ ਹੇਠ ਸ਼ਰਧਾ ਤੇ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ। ਸ੍ਰੀ ਖੁਰਾਲਗਡ਼ ਸਾਹਿਬ ਤੋਂ ਸ਼ੁਰੂ ਹੋ ਕੇ ਸੱਚਖੰਡ ਬੱਲਾਂ ਤੱਕ ਜਾਣ ਵਾਲੀ ਇਸ ਯਾਤਰਾ ਦੀ ਯੁਵਾ ਮੋਰਚੇ ਦੇ ਕਾਰਕੁਨਾਂ ਵਲੋਂ ਮੋਟਰਸਾਈਕਲਾਂ ਦੇ ਕਾਫ਼ਲੇ ਨਾਲ ਅਗਵਾਈ ਕਰਕੇ ਸਥਾਨਕ ਗੁਰੂ ਹਰਗੋਬਿੰਦ ਨਗਰ ਸਥਿਤ ਜਨਤਾ ਦੀ ਰਸੋਈ ਵਿਖੇ ਲਿਆਂਦਾ ਗਿਆ, ਜਿੱਥੇ ਯਾਤਰਾ ’ਚ ਸ਼ਾਮਲ ਸ਼ਰਧਾਲੂਆਂ ਲਈ ਲੰਗਰ-ਪਾਣੀ ਦੀ ਸੇਵਾ ਕੀਤੀ ਗਈ। ਇਸ ਮੌਕੇ ਸੰਕੀਰਤਨ ਵੀ ਕਰਵਾਇਆ ਗਿਆ, ਜਿਸ ਨਾਲ ਸਮੁੱਚਾ ਮਾਹੌਲ ਗੁਰੂ-ਭਗਤੀ ਅਤੇ ਸ਼ਰਧਾ ਨਾਲ ਭਰ ਗਿਆ। ਯਾਤਰਾ ਦਾ ਸਵਾਗਤ ਕਰਨ ਲਈ ਸਾਬਕਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਅਤੇ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਅਨੀਤਾ ਸੋਮ ਪ੍ਰਕਾਸ਼ ਸੰਚਾਲਕਾ ਜਨਤਾ ਦੀ ਰਸੋਈ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ ਤੇ ਯਾਤਰਾ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਸਤਿਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ਤੇ ਉਨ੍ਹਾਂ ਦੀਆਂ ਸਿੱਖਿਆਵਾਂ ਸਮਾਜ ਨੂੰ ਬਰਾਬਰਤਾ, ਭਾਈਚਾਰੇ, ਪ੍ਰੇਮ, ਸਦਭਾਵਨਾ ਅਤੇ ਮਨੁੱਖਤਾ ਦਾ ਸੰਦੇਸ਼ ਦਿੰਦੀਆਂ ਹਨ। ਇਸ ਮੌਕੇ ਭਾਜਪਾ ਆਗੂ ਰਾਜੀਵ ਪਾਹਵਾ, ਪਰਮਜੀਤ ਪੰਮਾ ਚਾਚੋਕੀ, ਸਾਬਕਾ ਮੇਅਰ ਅਰੁਣ ਖੋਸਲਾ, ਚੰਦਰੇਸ਼ ਕੌਲ, ਸੰਜੇ ਗਰੋਵਰ, ਚਰਨਜੀਤ ਗੋਬਿੰਦਪੁਰਾ, ਨਿੱਕੀ ਸ਼ਰਮਾ, ਵੀਵਾ, ਮਨਿੰਦਰ ਕੌਰ, ਸਾਬੀ ਚੱਕ ਹਕੀਮ, ਵਿਕਰਮ ਕੌਲ, ਵਿਸ਼ਾਲ ਵਾਲੀਆ, ਨਰੇਸ਼ ਕੋਟਰਾਣੀ, ਜਸਵਿੰਦਰ ਕੌਰ, ਪਵਨ ਕੁਮਾਰ, ਜੀਤਾ ਪੰਡਵਾ, ਰੀਟਾ ਡਾਬਰੀ, ਰਮੇਸ਼ ਮੰਡਲ ਪ੍ਰਧਾਨ, ਲਾਡੀ ਪੰਡਿਤ, ਯੋਗੇਸ਼ ਪ੍ਰਭਾਕਰ, ਮਨੀਸ਼ ਨਾਗਲਾ, ਅਰੁਣ ਮਲਹੋਤਰਾ ਆਦਿ ਹਾਜ਼ਰ ਸਨ।