26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਢਿਲਵਾਂ ਨਗਰ ਪੰਚਾਇਤ ਵਲੋਂ ਫੋਗਿੰਗ ਕਰਵਾਈ

ਢਿਲਵਾਂ, 26 ਨਵੰਬਰ (ਗੋਬਿੰਦ ਸੁਖੀਜਾ)-ਨਗਰ ਪੰਚਾਇਤ ਢਿਲਵਾਂ ਵਲੋਂ ਮੱਛਰਾਂ ਤੋਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਪੂਰੇ ਕਸਬੇ ’ਚ ਫੋਗਿੰਗ ਕਰਵਾਈ ਗਈ। ਇਸ ਮੌਕੇ ਕਾਰਜ ਸਾਧਕ ਅਫ਼ਸਰ ਭੁਪਿੰਦਰ ਸਿੰਘ ਤੇ ਬਲਜੀਤ ਸਿੰਘ ਢਿੱਲੋਂ ਬਲਾਕ ਪ੍ਰਧਾਨ ਨੇ ਦੱਸਿਆ ਕਿ ਨਗਰ ਪੰਚਾਇਤ ਵਲੋਂ ਕਸਬਾ ਨਿਵਾਸੀਆਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਸਾਰੇ ਵਾਰਡਾਂ ਵਿਚ ਫੋਗਿੰਗ ਕਰਵਾਈ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 27-11-2026
ਢਿਲਵਾਂ, 26 ਨਵੰਬਰ (ਗੋਬਿੰਦ ਸੁਖੀਜਾ)-ਨਗਰ ਪੰਚਾਇਤ ਢਿਲਵਾਂ ਵਲੋਂ ਮੱਛਰਾਂ ਤੋਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਪੂਰੇ ਕਸਬੇ ’ਚ ਫੋਗਿੰਗ ਕਰਵਾਈ ਗਈ। ਇਸ ਮੌਕੇ ਕਾਰਜ ਸਾਧਕ ਅਫ਼ਸਰ ਭੁਪਿੰਦਰ ਸਿੰਘ ਤੇ ਬਲਜੀਤ ਸਿੰਘ ਢਿੱਲੋਂ ਬਲਾਕ ਪ੍ਰਧਾਨ ਨੇ ਦੱਸਿਆ ਕਿ ਨਗਰ ਪੰਚਾਇਤ ਵਲੋਂ ਕਸਬਾ ਨਿਵਾਸੀਆਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਸਾਰੇ ਵਾਰਡਾਂ ਵਿਚ ਫੋਗਿੰਗ ਕਰਵਾਈ ਜਾ ਰਹੀ ਹੈ। ਫੋਗਿੰਗ ਟੀਮ ਵਲੋਂ ਗਲੀਆਂ, ਨਾਲੀਆਂ, ਛੱਪਡ਼ ਦੇ ਆਲੇ-ਦੁਆਲੇ, ਸਕੂਲਾਂ, ਬਾਜ਼ਾਰ ਤੇ ਭੀਡ਼-ਭਾਡ਼ ਵਾਲੀਆਂ ਥਾਵਾਂ ’ਤੇ ਦਵਾਈ ਦਾ ਛਿਡ਼ਕਾਅ ਕੀਤਾ ਗਿਆ। ਉਨ੍ਹਾਂ ਵਸਨੀਕਾਂ ਨੂੰ ਅਪੀਲ ਕੀਤੀ ਕਿ ਘਰਾਂ ਦੇ ਆਲੇ-ਦੁਆਲੇ ਪਾਣੀ ਖਡ਼੍ਹਾ ਨਾ ਹੋਣ ਦੇਣ, ਕੂਲਰਾਂ, ਗਮਲਿਆਂ ਤੇ ਪੁਰਾਣੇ ਟਾਇਰਾਂ ’ਚ ਪਾਣੀ ਇਕੱਠਾ ਨਾ ਕਰਨ ਤੇ ਸਾਫ਼-ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ। ਉਨ੍ਹਾਂ ਕਿਹਾ ਕਿ ਨਗਰ ਪੰਚਾਇਤ ਵਲੋਂ ਆਉਣ ਵਾਲੇ ਦਿਨਾਂ ’ਚ ਵੀ ਫੋਗਿੰਗ ਦਾ ਕੰਮ ਜਾਰੀ ਰਹੇਗਾ ਤਾਂ ਜੋ ਕਸਬਾ ਨਿਵਾਸੀਆਂ ਨੂੰ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਨਗਰ ਨਿਵਾਸੀਆਂ ਨੇ ਨਗਰ ਪੰਚਾਇਤ ਦੇ ਇਸ ਕਦਮ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਰਾਮਗਡ਼੍ਹੀਆ ਨੌਜਵਾਨ ਸੇਵਾ ਸੁਸਾਇਟੀ ਨੇ ਨਿਭਾਈ ਸ਼ਰਧਾ ਤੇ ਉਤਸ਼ਾਹ ਨਾਲ ਸੇਵਾ ਅਗਲੀ ਖ਼ਬਰ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਭੋਪਾਲ ਜਠੇਰੇ ਵਿਚ ਕੀਰਤਨ ਦਰਬਾਰ 29 ਨੂੰ-ਨਿੱਝਰ, ਭਾਟੀਆ
Ad Position 24