26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਤੱਪ ਅਸਥਾਨ ਬਾਬਾ ਸ਼੍ਰੀ ਚੰਦ ਜੀ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਸੁਭਾਨਪੁਰ, 26 ਨਵੰਬਰ (ਸਤਨਾਮ ਸਿੰਘ)-ਗੁਰਦੁਆਰਾ ਤਪ ਅਸਥਾਨ ਬਾਬਾ ਸ਼੍ਰੀ ਚੰਦ ਜੀ ਪਿੰਡ ਨਿਜ਼ਾਮਪੁਰ (ਕਪੂਰਥਲਾ) ਵਿਖੇ ਤਪ ਅਸਥਾਨ ਬਾਬਾ ਸ੍ਰੀ ਚੰਦ ਜੀ ਦੇ ਸੰਚਾਲਕ ਗੁਰੂ ਨਾਨਕ ਬੰਸ ਬਾਬਾ ਮਨਜੀਤ ਸਿੰਘ ਬੇਦੀ (16 ਵੀਂ ਪੀਡ਼੍ਹੀ ਸ਼੍ਰੀ ਗੁਰੂ ਨਾਨਕ ਦੇਵ ਜੀ) ਚੋਲਾ ਸਾਹਿਬ ਡੇਰਾ ਬਾਬਾ ਨਾਨਕ ਵਾਲਿਆਂ ਦੀ ਅਗਵਾਈ ਹੇਠ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਬਾਬਾ ਕਰਨਜੀਤ ਸਿੰਘ ਬੇਦੀ ਨੇ ਦੱਸਿਆ ਕਿ ਪਹਿਲਾ ਅੰਮ੍ਰਿਤ ਵੇਲੇ ਸੰਗਤਾਂ ਵਲੋਂ ਤੱਪ ਅਸਥਾਨ ਬਾਬਾ ਸ਼੍ਰੀ ਚੰਦ ਜੀ ਦੇ ਭੋਰਾ ਸਾਹਿਬ ਵਿਖੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ।

Ad Position 21
No active advertisement
ਅਜੀਤ ਡੈਸਕ 27-11-2026
ਸੁਭਾਨਪੁਰ, 26 ਨਵੰਬਰ (ਸਤਨਾਮ ਸਿੰਘ)-ਗੁਰਦੁਆਰਾ ਤਪ ਅਸਥਾਨ ਬਾਬਾ ਸ਼੍ਰੀ ਚੰਦ ਜੀ ਪਿੰਡ ਨਿਜ਼ਾਮਪੁਰ (ਕਪੂਰਥਲਾ) ਵਿਖੇ ਤਪ ਅਸਥਾਨ ਬਾਬਾ ਸ੍ਰੀ ਚੰਦ ਜੀ ਦੇ ਸੰਚਾਲਕ ਗੁਰੂ ਨਾਨਕ ਬੰਸ ਬਾਬਾ ਮਨਜੀਤ ਸਿੰਘ ਬੇਦੀ (16 ਵੀਂ ਪੀਡ਼੍ਹੀ ਸ਼੍ਰੀ ਗੁਰੂ ਨਾਨਕ ਦੇਵ ਜੀ) ਚੋਲਾ ਸਾਹਿਬ ਡੇਰਾ ਬਾਬਾ ਨਾਨਕ ਵਾਲਿਆਂ ਦੀ ਅਗਵਾਈ ਹੇਠ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਬਾਬਾ ਕਰਨਜੀਤ ਸਿੰਘ ਬੇਦੀ ਨੇ ਦੱਸਿਆ ਕਿ ਪਹਿਲਾ ਅੰਮ੍ਰਿਤ ਵੇਲੇ ਸੰਗਤਾਂ ਵਲੋਂ ਤੱਪ ਅਸਥਾਨ ਬਾਬਾ ਸ਼੍ਰੀ ਚੰਦ ਜੀ ਦੇ ਭੋਰਾ ਸਾਹਿਬ ਵਿਖੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ। ਉਪਰੰਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ’ਤੇ ਕੀਰਤਨੀ ਜਥੇ, ਕਥਾ ਵਾਚਕ, ਢਾਡੀ ਜਥਿਆਂ ਨੇ ਗੁਰਬਾਣੀ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਬਾਬਾ ਮਨਜੀਤ ਸਿੰਘ ਬੇਦੀ ਨੇ ਆਪਣੇ ਪ੍ਰਵਚਨਾਂ ਰਾਹੀਂ ਆਈਆਂ ਹੋਈਆਂ ਸੰਗਤਾਂ ਨੂੰ ਗੁਰਬਾਣੀ ਦੁਆਰਾ ਨਿਹਾਲ ਕੀਤਾ ਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਵਲੋਂ ਦੱਸੇ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ। ਧਾਰਮਿਕ ਸਮਾਗਮ ਦੌਰਾਨ ਗੁਰੂ ਘਰ ਵਿਖੇ ਆਪਣੀਆਂ ਸੇਵਾਵਾਂ ਨਿਭਾਉਣ ਵਾਲੇ ਸੇਵਾਦਾਰਾਂ ਨੂੰ ਬਾਬਾ ਮਨਜੀਤ ਸਿੰਘ ਬੇਦੀ ਨੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਪ੍ਰਧਾਨ ਰਸ਼ਪਾਲ ਸਿੰਘ, ਹਰਮਿੰਦਰ ਸਿੰਘ ਪ੍ਰਧਾਨ, ਗ੍ਰੰਥੀ ਗੁਰਪ੍ਰੀਤ ਸਿੰਘ ਖ਼ਾਲਸਾ ਖੇਮਕਰਨ, ਸ਼ਿੰਦਰਪਾਲ ਸਿੰਘ ਯੂ.ਕੇ, ਬੀਬੀ ਪਰਮਜੀਤ ਕੌਰ ਯੂ. ਕੇ, ਜੋਗਾ ਸਿੰਘ ਯੂ. ਕੇ, ਕਸ਼ਮੀਰ ਸਿੰਘ ਯੂ. ਕੇ, ਮਹਿੰਦਰ ਸਿੰਘ, ਕਰਮਵੀਰ ਸਿੰਘ, ਸਚਪ੍ਰੀਤ ਸਿੰਘ, ਜਸਬੀਰ ਸਿੰਘ, ਭੁਪਿੰਦਰ ਸਿੰਘ ਆਦਿ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਕਿਸਾਨ ਆਗੂ ਗੁਰਦੇਵ ਸਿੰਘ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਅਗਲੀ ਖ਼ਬਰ ਗੁਰੂ ਨਾਨਕ ਘਾਟ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Ad Position 24