ਨੌਜਵਾਨ ਕਿਸਾਨ ਆਗੂ ਗੁਰਦੇਵ ਸਿੰਘ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ
ਡਡਵਿੰਡੀ, 26 ਨਵੰਬਰ (ਦਿਲਬਾਗ ਸਿੰਘ ਝੰਡ)-ਆਲ ਇੰਡੀਆ ਕਿਸਾਨ ਸਭਾ ਕਪੂਰਥਲਾ ਦੇ ਜ਼ਿਲ੍ਹਾ ਕੌਂਸਲ ਮੈਂਬਰ ਅਤੇ ਨੌਜਵਾਨ ਕਿਸਾਨ ਆਗੂ ਗੁਰਦੇਵ ਸਿੰਘ ਲਵਲੀ ਨੂੰ ਅੱਜ ਉਨ੍ਹਾਂ ਦੇ ਅੰਤਿਮ ਸੰਸਕਾਰ ਮੌਕੇ ਸੈਂਕਡ਼ੇ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ। ਜ਼ਿਕਰਯੋਗ ਹੈ ਕਿ ਉਨ੍ਹਾਂ ਦਾ ਬੀਤੇ ਕੱਲ੍ਹ ਅਚਾਨਕ ਦਿਹਾਂਤ ਹੋ ਗਿਆ ਸੀ ਅਤੇ ਪਿੰਡ ਅਹਿਮਦਪੁਰ ਛੰਨਾ ਦੇ ਸ਼ਮਸ਼ਾਨਘਾਟ ਵਿਖੇ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।
ਡਡਵਿੰਡੀ, 26 ਨਵੰਬਰ (ਦਿਲਬਾਗ ਸਿੰਘ ਝੰਡ)-ਆਲ ਇੰਡੀਆ ਕਿਸਾਨ ਸਭਾ ਕਪੂਰਥਲਾ ਦੇ ਜ਼ਿਲ੍ਹਾ ਕੌਂਸਲ ਮੈਂਬਰ ਅਤੇ ਨੌਜਵਾਨ ਕਿਸਾਨ ਆਗੂ ਗੁਰਦੇਵ ਸਿੰਘ ਲਵਲੀ ਨੂੰ ਅੱਜ ਉਨ੍ਹਾਂ ਦੇ ਅੰਤਿਮ ਸੰਸਕਾਰ ਮੌਕੇ ਸੈਂਕਡ਼ੇ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ। ਜ਼ਿਕਰਯੋਗ ਹੈ ਕਿ ਉਨ੍ਹਾਂ ਦਾ ਬੀਤੇ ਕੱਲ੍ਹ ਅਚਾਨਕ ਦਿਹਾਂਤ ਹੋ ਗਿਆ ਸੀ ਅਤੇ ਪਿੰਡ ਅਹਿਮਦਪੁਰ ਛੰਨਾ ਦੇ ਸ਼ਮਸ਼ਾਨਘਾਟ ਵਿਖੇ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਆਲ ਇੰਡੀਆ ਕਿਸਾਨ ਸਭਾ ਵਲੋਂ ਐਡਵੋਕੇਟ ਰਜਿੰਦਰ ਸਿੰਘ ਰਾਣਾ, ਸਰਪ੍ਰਸਤ ਮਾਸਟਰ ਚਰਨ ਸਿੰਘ, ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਕਰਮਜੀਤਪੁਰ, ਜ਼ਿਲ੍ਹਾ ਪ੍ਰੈੱਸ ਸਕੱਤਰ ਮੁਕੰਦ ਸਿੰਘ , ਫ਼ਕੀਰ ਮੁਹੰਮਦ ਅਤੇ ਡਾਕਟਰ ਹਰਨੇਕ ਸਿੰਘ ਚੁਲੱਧਾ ਵਲੋਂ ਉਨ੍ਹਾਂ ਦੀ ਮ੍ਰਿਤਕ ਦੇਹ ਤੇ ਸਭਾ ਦਾ ਝੰਡਾ ਚਡ਼੍ਹਾਇਆ ਗਿਆ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅਗਨੀ ਉਨ੍ਹਾਂ ਦੇ ਪੁੱਤਰਾਂ ਉਮਰਾਜ ਸਿੰਘ ਅਤੇ ਮਨਿੰਦਰ ਨੇ ਦਿਖਾਈ। ਇਸ ਮੌਕੇ ਉਨ੍ਹਾਂ ਦੀ ਪਤਨੀ ਦਲਜੀਤ ਕੌਰ, ਗੁਲਜਾਰ ਸਿੰਘ, ਸ਼ਿੰਗਾਰ ਸਿੰਘ, ਹਰਜਿੰਦਰ ਸਿੰਘ, ਸਵਰਨ ਸਿੰਘ, ਮਲਕੀਤ ਸਿੰਘ, ਸਰਬਜੀਤ ਸਿੰਘ, ਰਣਜੀਤ ਸਿੰਘ, ਮੁਖਤਾਰ ਸਿੰਘ ਭਗਤਪੁਰ, ਬਲਦੇਵ ਸਿੰਘ ਰੰਗੀਲਪੁਰ, ਪਰਮਜੀਤ ਸਿੰਘ ਮਸੀਤਾਂ, ਬਲਵਿੰਦਰ ਸਿੰਘ ਕਰਮਜੀਤਪੁਰੀ, ਗੁਰਪ੍ਰੀਤ ਸਿੰਘ ਚੁਲੱਧਾ, ਹਰਨੇਕ ਸਿੰਘ ਕਰਮਜੀਤਪੁਰ, ਅਮਰਜੀਤ ਸਿੰਘ ਪ੍ਰਧਾਨ, ਜਸਵਿੰਦਰ ਸਿੰਘ ਸਕੱਤਰ, ਸੁਖਦੇਵ ਸਿੰਘ ਟਿੱਬਾ, ਤਿਰਲੋਕ ਸਿੰਘ ਜਨਰਲ ਸਕੱਤਰ ਅਤੇ ਰਘਬੀਰ ਸਿੰਘ ਕਿਰਤੀ ਕਿਸਾਨ ਯੂਨੀਅਨ ਆਦਿ ਹਾਜ਼ਰ ਸਨ।