26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਪੰਜਾਬ ਦੀ ਪ੍ਰਗਤੀ ਤੇ ਵਿਕਾਸ ਲਈ ਸੂਬੇ ਦੇ ਲੋਕ ਅਕਾਲੀ ਭਾਜਪਾ ਗੱਠਜੋਡ਼ ਨੂੰ ਆਸ਼ੀਰਵਾਦ ਜ਼ਰੂਰ ਦੇਣਗੇ - ਖੁਰਾਣਾ , ਚੰਦੀ

ਫਗਵਾਡ਼ਾ, 26 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਅਕਾਲੀ ਦਲ ਫਗਵਾਡ਼ਾ ਦੇ ਸ਼ਹਿਰੀ ਹਲਕਾ ਇੰਚਾਰਜ ਰਣਜੀਤ ਸਿੰਘ ਖੁਰਾਣਾ ਤੇ ਦਿਹਾਤੀ ਹਲਕਾ ਇੰਚਾਰਜ ਰਜਿੰਦਰ ਸਿੰਘ ਚੰਦੀ ਨੇ ਕਿਹਾ ਕਿ ਪੰਜਾਬ ਦੀ ਪ੍ਰਗਤੀ ਤੇ ਵਿਕਾਸ ਲਈ ਸੂਬੇ ਦੇ ਲੋਕ ਅਕਾਲੀ ਭਾਜਪਾ ਗੱਠਜੋਡ਼ ਨੂੰ ਆਸ਼ੀਰਵਾਦ ਜ਼ਰੂਰ ਦੇਣਗੇ। ਖੁਰਾਣਾ ਤੇ ਚੰਦੀ ਨੇ ਦਿੱਲੀ ’ਚ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਗੱਠਜੋਡ਼ ਸਬੰਧੀ ਹੋਏ ਐਲਾਨ ਦਾ ਸਵਾਗਤ ਕਰਦਿਆਂ ਇਸ ਨੂੰ ਪੰਜਾਬ ਦੇ ਹਿਤਾਂ ਲਈ ਇਕ ਅਹਿਮ ਤੇ ਦੂਰਅੰਦੇਸ਼ੀ ਫ਼ੈਸਲਾ ਕਰਾਰ ਦਿੱਤਾ।

Ad Position 21
No active advertisement
ਰਣਜੀਤ ਸਿੰਘ ਖੁਰਾਣਾ ਤੇ ਰਾਜਿੰਦਰ ਸਿੰਘ ਚੰਦੀ ਦੀ ਤਸਵੀਰ। 27-11-2026
ਫਗਵਾਡ਼ਾ, 26 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਅਕਾਲੀ ਦਲ ਫਗਵਾਡ਼ਾ ਦੇ ਸ਼ਹਿਰੀ ਹਲਕਾ ਇੰਚਾਰਜ ਰਣਜੀਤ ਸਿੰਘ ਖੁਰਾਣਾ ਤੇ ਦਿਹਾਤੀ ਹਲਕਾ ਇੰਚਾਰਜ ਰਜਿੰਦਰ ਸਿੰਘ ਚੰਦੀ ਨੇ ਕਿਹਾ ਕਿ ਪੰਜਾਬ ਦੀ ਪ੍ਰਗਤੀ ਤੇ ਵਿਕਾਸ ਲਈ ਸੂਬੇ ਦੇ ਲੋਕ ਅਕਾਲੀ ਭਾਜਪਾ ਗੱਠਜੋਡ਼ ਨੂੰ ਆਸ਼ੀਰਵਾਦ ਜ਼ਰੂਰ ਦੇਣਗੇ। ਖੁਰਾਣਾ ਤੇ ਚੰਦੀ ਨੇ ਦਿੱਲੀ ’ਚ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਗੱਠਜੋਡ਼ ਸਬੰਧੀ ਹੋਏ ਐਲਾਨ ਦਾ ਸਵਾਗਤ ਕਰਦਿਆਂ ਇਸ ਨੂੰ ਪੰਜਾਬ ਦੇ ਹਿਤਾਂ ਲਈ ਇਕ ਅਹਿਮ ਤੇ ਦੂਰਅੰਦੇਸ਼ੀ ਫ਼ੈਸਲਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਲੰਬੇ ਸਮੇਂ ਤੋਂ ਇਸ ਗੱਠਜੋਡ਼ ਦੀ ਉਡੀਕ ਕਰ ਰਹੇ ਸਨ ਤੇ ਦੋਵਾਂ ਪਾਰਟੀਆਂ ਦਾ ਇਕੱਠੇ ਆਉਣਾ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ, ਗੈਂਗਸਟਰਵਾਦ ਦੇ ਖ਼ਾਤਮੇ ਤੇ ਪੰਥਕ ਮੁੱਦਿਆਂ ਦੇ ਹੱਲ ਦੀ ਤਰਫ਼ ਪਹਿਲਾ ਕਦਮ ਹੈ। ਦੋਵਾਂ ਆਗੂਆਂ ਨੇ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਦੀ ਦਲਦਲ, ਬੇਰੁਜ਼ਗਾਰੀ, ਗੈਂਗਸਟਰਵਾਦ ਅਤੇ ਖ਼ਰਾਬ ਹੋ ਰਹੀ ਅਮਨ-ਕਾਨੂੰਨ ਦੀ ਸਥਿਤੀ ਤੋਂ ਬਾਹਰ ਕੱਢਣ ਲਈ ਇੱਕ ਮਜ਼ਬੂਤ ਸਿਆਸੀ ਇੱਛਾ ਸ਼ਕਤੀ ਦੀ ਲੋਡ਼ ਹੈ। ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦਾ ਗੱਠਜੋਡ਼ ਪੰਜਾਬ ਦੀਆਂ ਇਨ੍ਹਾਂ ਗੰਭੀਰ ਸਮੱਸਿਆਵਾਂ ਦੇ ਹੱਲ ਲਈ ਇਕੱਠੇ ਹੋ ਕੇ ਕੰਮ ਕਰੇਗਾ ਤੇ ਸੂਬੇ ਨੂੰ ਮੁਡ਼ ਅਮਨ, ਤਰੱਕੀ ਅਤੇ ਖ਼ੁਸ਼ਹਾਲੀ ਦੇ ਰਾਹ ’ਤੇ ਲਿਆਉਣ ਲਈ ਵਚਨਬੱਧ ਹੈ। ਖੁਰਾਣਾ ਤੇ ਚੰਦੀ ਨੇ ਦਾਅਵਾ ਕੀਤਾ ਕਿ ਸੂਬੇ ਵਿਚ 2027 ਦੀਆਂ ਵਿਧਾਨਸਭਾ ਚੋਣਾਂ ਤੋਂ ਬਾਅਦ ਅਕਾਲੀ-ਭਾਜਪਾ ਗੱਠਜੋਡ਼ ਸਰਕਾਰ ਦੀ ਸ਼ਾਨਦਾਰ ਵਾਪਸੀ ਹੋਣ ਜਾ ਰਹੀ ਹੈ ਤੇ ਪੰਜਾਬ ਨੂੰ ਮੁਡ਼ ਅਜਿਹਾ ਸੂਬਾ ਬਣਾਇਆ ਜਾਵੇਗਾ, ਜਿੱਥੇ ਹਰ ਨਾਗਰਿਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰੇ, ਵਪਾਰੀ ਬਿਨ੍ਹਾਂ ਕਿਸੇ ਡਰ ਦੇ ਕਾਰੋਬਾਰ ਕਰ ਸਕਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੇ ਅਪਰਾਧ ਦੀ ਬਜਾਏ ਰੁਜ਼ਗਾਰ ਅਤੇ ਤਰੱਕੀ ਦੇ ਮੌਕੇ ਮਿਲਣ।
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਵਲੋਂ ਸ਼ੂਗਰ ਮਿੱਲ ਦੇ ਬਾਹਰ ਧਰਨਾ ਅਗਲੀ ਖ਼ਬਰ ਸੰਵਿਧਾਨ ਦਿਵਸ ਮੌਕੇ ਸਮਾਗਮ ਅੱਜ
Ad Position 24