ਕੇਂਦਰੀ ਜੇਲ੍ਹ ਵਿਚ ਇਕ ਹਵਾਲਾਤੀ ਦੀ ਕੁੱਟਮਾਰ
ਕਪੂਰਥਲਾ, 27 ਨਵੰਬਰ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਵਿਚ ਮਾਮੂਲੀ ਬਹਿਸਬਾਜੀ ਤੋਂ ਬਾਅਦ ਇਕ ਹਵਾਲਾਤੀ ਨੂੰ ਸਾਥੀ ਹਵਾਲਾਤੀਆਂ ਨੇ ਕੁੱਟਮਾਰ ਕਰਕੇ ਜ਼ਖਮੀ ਕਰ ਦਿੱਤਾ। ਜਿਸਨੂੰ ਜੇਲ੍ਹ ਕਰਮਚਾਰੀਆਂ ਵਲੋਂ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ।
ਕਪੂਰਥਲਾ, 27 ਨਵੰਬਰ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਵਿਚ ਮਾਮੂਲੀ ਬਹਿਸਬਾਜੀ ਤੋਂ ਬਾਅਦ ਇਕ ਹਵਾਲਾਤੀ ਨੂੰ ਸਾਥੀ ਹਵਾਲਾਤੀਆਂ ਨੇ ਕੁੱਟਮਾਰ ਕਰਕੇ ਜ਼ਖਮੀ ਕਰ ਦਿੱਤਾ। ਜਿਸਨੂੰ ਜੇਲ੍ਹ ਕਰਮਚਾਰੀਆਂ ਵਲੋਂ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਖਮੀ ਹਵਾਲਾਤੀ ਮੰਗਲ ਸਿੰਘ ਪੁੱਤਰ ਰੇਸ਼ਮ ਸਿੰਘ ਨੇ ਦੱਸਿਆ ਕਿ ਉਸਦੇ ਸਾਥੀ ਹਵਾਲਾਤੀਆਂ ਨਾ ਕਿਸੇ ਗੱਲ ਨੂੰ ਬਹਿਸ ਹੋ ਗਈ, ਜਿਸਤੋਂ ਬਾਅਦ ਉਨ੍ਹਾਂ ਨੇ ਮੇਰੇ ’ਤੇ ਹਮਲਾ ਕਰਕੇ ਮੈਨੂੰ ਜ਼ਖਮੀ ਕਰ ਦਿੱਤਾ। ਜਿਸਦਾ ਇਲਾਜ ਸਿਵਲ ਹਸਪਤਾਲ ਵਿਚ ਡਿਊਟੀ ਡਾ. ਜਸ਼ਨ ਵਲੋਂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਥਾਣਾ ਕੋਤਵਾਲੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।