ਬੀਬੀ ਗੁਰਮੀਤ ਕੌਰ ਮੁਲਤਾਨੀ ਦਾ ਭੁਲੱਥ ਸ਼ਰਕੀ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ
ਭੁਲੱਥ, 27 ਨਵੰਬਰ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਸ਼ਰਕੀ ਦੇ ਵਸਨੀਕ ਰਿਟਾਇਰਡ ਪ੍ਰਿੰਸੀਪਲ ਜਸਵੰਤ ਸਿੰਘ ਮੁਲਤਾਨੀ ਦੇ ਪਤਨੀ ਬੀਬੀ ਗੁਰਮੀਤ ਕੌਰ ਦਾ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਭੁਲੱਥ ਸ਼ਰਕੀ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ।
ਭੁਲੱਥ, 27 ਨਵੰਬਰ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਸ਼ਰਕੀ ਦੇ ਵਸਨੀਕ ਰਿਟਾਇਰਡ ਪ੍ਰਿੰਸੀਪਲ ਜਸਵੰਤ ਸਿੰਘ ਮੁਲਤਾਨੀ ਦੇ ਪਤਨੀ ਬੀਬੀ ਗੁਰਮੀਤ ਕੌਰ ਦਾ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਭੁਲੱਥ ਸ਼ਰਕੀ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ। ਮ੍ਰਿਤਕ ਸਰੀਰ ਨੂੰ ਅਗਨੀ ਭੇਟ ਉਨ੍ਹਾਂ ਦੇ ਪੁੱਤਰ ਗੁਰਪ੍ਰੀਤ ਸਿੰਘ ਵੱਲੋਂ ਕੀਤੀ ਗਈ। ਅੰਤਿਮ ਸਸਕਾਰ ਮੌਕੇ ਵੱਖ-ਵੱਖ ਰਾਜਨੀਤਿਕ, ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਵੱਲੋਂ ਮੁਲਤਾਨੀ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਨੰਬਰਦਾਰ ਰਣਜੀਤ ਸਿੰਘ ਰਿੰਪੀ, ਗੁਰਮਤਿ ਪ੍ਰਚਾਰਕ ਡਾ. ਮਾਨ ਸਿੰਘ, ਡਾ. ਸੁਰਿੰਦਰ ਕੱਕਡ਼ ਚੇਅਰਮੈਨ, ਜਸਪਾਲ ਵਧਾਵਨ, ਸੁਖਵਿੰਦਰ ਵਧਾਵਨ, ਰੂਬੀ, ਸਾਬੀ ਚੀਮਾ, ਭਾਜਪਾ ਆਗੂ ਰਮੇਸ਼ ਚੰਦਰ ਸ਼ਰਮਾ, ਕੌਂਸਲਰ ਲਖਵਿੰਦਰ ਸਿੰਘ ਮੁਲਤਾਨੀ, ਸ਼ਾਮ ਲਾਲ ਸ਼ਰਮਾ, ਬਲਜਿੰਦਰ ਸਿੰਘ, ਸੁਸ਼ੀਲ ਕੁਮਾਰ ਭਾਟੀਆ, ਅਜੇਪਾਲ ਸਿੰਘ ਬੱਲ, ਨਿਸ਼ਾਨ ਸਿੰਘ ਅਵਤਾਰ ਸਿੰਘ, ਕੈਪਟਨ ਜੋਗਿੰਦਰ ਸਿੰਘ ਰਾਏਪੁਰ ਪੀਰ ਬਖ਼ਸ਼ ਵਾਲਾ, ਸਾਬਕਾ ਸਰਪੰਚ ਹਰਜੀਤ ਸਿੰਘ ਰਾਏਪੁਰ ਪੀਰ ਬਖ਼ਸ਼ ਵਾਲਾ, ਸਰਪੰਚ ਜਸਵਿੰਦਰ ਸਿੰਘ ਚਾਣਚੱਕ, ਰੂਬੀ ਘੁੰਮਣ, ਬੱਗਾ ਘੁੰਮਣ ਤੇ ਹੋਰ ਮੋਹਤਬਰ ਵਿਅਕਤੀ ਹਾਜ਼ਰ ਸਨ।