27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਲੋਕ ਸੰਪਰਕ ਮੁਹਿੰਮ ਤਹਿਤ ਆਜ਼ਾਦ ਉਮੀਦਵਾਰ ਮਲਵਿੰਦਰ ਸਿੰਘ ਚਾਹਲ ਨੇ ਨਵੀਂ ਆਬਾਦੀ ਦੇ ਲੋਕਾਂ ਨਾਲ ਕੀਤੀ ਮੁਲਾਕਾਤ

ਕਪੂਰਥਲਾ, 27 ਨਵੰਬਰ (ਵਿ. ਪ੍ਰ.)

Ad Position 21
No active advertisement
ਅਜੀਤ ਡੈਸਕ 28-11-2026
ਕਪੂਰਥਲਾ, 27 ਨਵੰਬਰ (ਵਿ.ਪ੍ਰ.)-ਕਪੂਰਥਲਾ ਵਿਧਾਨ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਮਲਵਿੰਦਰ ਸਿੰਘ ਚਾਹਲ (ਮੱਮੂ ਚਾਹਲ) ਵਲੋਂ ਹਲਕੇ ਵਿਚ ਸ਼ੁਰੂ ਕੀਤੀ ਗਈ ਲੋਕ ਸੰਪਰਕ ਮੁਹਿੰਮ ਤਹਿਤ ਉਨ੍ਹਾਂ ਨਵੀਂ ਆਬਾਦੀ ਨੇਡ਼ੇ ਰੇਲਵੇ ਸਟੇਸ਼ਨ ਕਪੂਰਥਲਾ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਲੋਕਾਂ ਨਾਲ ਭਾਈਚਾਰਕ ਸਾਂਝ ਮਜ਼ਬੂਤ ਕਰਕੇ ਉਨ੍ਹਾਂ ਦੇ ਖੇਤਰ ਦੀ ਬਿਹਤਰੀ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਲਿਆ। ਉਨ੍ਹਾਂ ਕਿਹਾ ਕਿ ਕਪੂਰਥਲਾ ਦੇ ਵੱਖ-ਵੱਖ ਖੇਤਰਾਂ ਦੇ ਲੋਕਾਂ ਜੀਵਨ ਦੀਆਂ ਬੁਨਿਆਦੀ ਸਹੂਲਤਾਂ ਲਈ ਤਰਸ ਰਹੇ ਹਨ ਤੇ ਸਮੇਂ ਸਮੇਂ ਬਣੀਆਂ ਸਰਕਾਰਾਂ ਨੇ ਉਨ੍ਹਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਕੋਈ ਧਿਆਨ ਨਹੀਂ ਦਿੱਤਾ। ਜਿਸ ਕਾਰਨ ਸਰਕਾਰਾਂ ਦੀ ਕਾਰਗੁਜ਼ਾਰੀ ਨੂੰ ਲੈ ਕੇ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਮਲਵਿੰਦਰ ਸਿੰਘ ਚਾਹਲ ਨੇ ਕਿਹਾ ਜੇਕਰ ਹਲਕੇ ਦੇ ਲੋਕ ਉਨ੍ਹਾਂ ਨੂੰ ਸੇਵਾ ਦਾ ਮੌਕਾ ਦੇਣਗੇ ਤਾਂ ਉਹ ਉਨ੍ਹਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣਗੇ। ਇਸ ਮੌਕੇ ਹਾਜ਼ਰ ਵਿਅਕਤੀਆਂ ਨੇ ਵਿਧਾਨ ਸਭਾ ਚੋਣ ਵਿਚ ਉਨ੍ਹਾਂ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਦਿਵਾਇਆ।
Ad Position 22
No active advertisement
ਪਿਛਲੀ ਖ਼ਬਰ ਪੀ.ਐਨ.ਬੀ. ਆਰਸੇਟੀ ਵਲੋਂ ਨਸ਼ਾ ਛਡਾਊ ਕੇਂਦਰ ’ਚ ਦਾਖਲ ਵਿਅਕਤੀਆਂ ਨੂੰ ਫਾਸਟ ਫੂਡ ਤਿਆਰ ਕਰਨ ਦੀ ਦਿੱਤੀ ਗਈ ਸਿਖਲਾਈ ਅਗਲੀ ਖ਼ਬਰ ਮਨੁੱਖ ਦਾ ਜੀਵਨ ਪਰਮੇਸ਼ਰ ਵਲੋਂ ਮਿਲਿਆ ਇਕ ਅਨਮੋਲ ਤੋਹਫ਼ਾ-ਲਾਰੈਂਸ ਚੌਧਰੀ
Ad Position 24