27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਕਪੂਰਥਲਾ, 27 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਦੀ ਪ੍ਰਬੰਧਕ ਕਮੇਟੀ, ਸਟਾਫ਼ ਤੇ ਵਿਦਿਆਰਥੀਆਂ ਵਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਸਕੂਲ ਵਿਚ ਕਰਵਾਏ ਗਏ ਸਮਾਗਮ ਵਿਚ ਵਿਦਿਆਰਥੀਆਂ ਤੇ ਸਟਾਫ਼ ਨੇ ਮਿਲਕੇ ਸ੍ਰੀ ਜਪੁਜੀ ਸਾਹਿਬ, ਸ੍ਰੀ ਸੁਖਮਨੀ ਸਾਹਿਬ ਤੇ ਸ੍ਰੀ ਆਨੰਦ ਸਾਹਿਬ ਦੇ ਪਾਠ ਮਿਲ ਕੇ ਕੀਤੇ ਤੇ ਬਾਅਦ ਵਿਚ ਵਿਦਿਆਰਥੀਆਂ ਨੇ ਸ਼ਬਦ ਗਾਇਨ ਕੀਤੇ।

Ad Position 21
No active advertisement
ਅਜੀਤ ਡੈਸਕ 28-11-2026
ਕਪੂਰਥਲਾ, 27 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਦੀ ਪ੍ਰਬੰਧਕ ਕਮੇਟੀ, ਸਟਾਫ਼ ਤੇ ਵਿਦਿਆਰਥੀਆਂ ਵਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਸਕੂਲ ਵਿਚ ਕਰਵਾਏ ਗਏ ਸਮਾਗਮ ਵਿਚ ਵਿਦਿਆਰਥੀਆਂ ਤੇ ਸਟਾਫ਼ ਨੇ ਮਿਲਕੇ ਸ੍ਰੀ ਜਪੁਜੀ ਸਾਹਿਬ, ਸ੍ਰੀ ਸੁਖਮਨੀ ਸਾਹਿਬ ਤੇ ਸ੍ਰੀ ਆਨੰਦ ਸਾਹਿਬ ਦੇ ਪਾਠ ਮਿਲ ਕੇ ਕੀਤੇ ਤੇ ਬਾਅਦ ਵਿਚ ਵਿਦਿਆਰਥੀਆਂ ਨੇ ਸ਼ਬਦ ਗਾਇਨ ਕੀਤੇ। ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਡਾ. ਬਲਜੀਤ ਕੌਰ ਤੇ ਪ੍ਰਿੰਸੀਪਲ ਮਧੂ ਗੋਸਵਾਮੀ ਨੇ ਸਕੂਲ ਦੇ ਸਟਾਫ਼ ਤੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਮਿਹਨਤ ਨਾਲ ਕਿਰਤ ਕਮਾਈ ਕਰਨ, ਵੰਡ ਛਕਣ ਤੇ ਪ੍ਰਮਾਤਮਾ ਦੇ ਨਾਂਅ ਨਾਲ ਜੁਡ਼ਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਮਾਪਿਆਂ ਤੇ ਅਧਿਆਪਕਾਂ ਦੇ ਆਗਿਆਕਾਰ ਬਣ ਕੇ ਸਮਾਜ ਤੇ ਦੇਸ਼ ਦੀ ਸੇਵਾ ਕਰਨ ਤੇ ਚੰਗੇ ਇਨਸਾਨ ਬਣਨ ਲਈ ਕਿਹਾ। ਸ਼ਬਦ ਗਾਇਨ ਤੋਂ ਬਾਅਦ ਵਿਦਿਆਰਥੀਆਂ ਤੇ ਸਟਾਫ਼ ਵਲੋਂ ਤਿਆਰ ਕੀਤਾ ਗਿਆ ਲੰਗ ਪੂਰੀ ਸ਼ਰਧਾ ਨਾਲ ਵਰਤਾਇਆ ਗਿਆ। ਇਸ ਮੌਕੇ ਸਕੂਲ ਦੇ ਦਫ਼ਤਰ ਦੇ ਮੈਨੇਜਰ ਸੰਦੀਪ ਗੋਸਵਾਮੀ, ਸੰਜਨਾ, ਹਰਨੀਤ ਕੌਰ, ਸ਼ਿਵਾਨੀ, ਅਮਨਪ੍ਰੀਤ ਕੌਰ, ਮੀਨੂੰ ਸ਼ਰਮਾ, ਮਨਪ੍ਰੀਤ ਕੌਰ, ਰਜਿੰਦਰ ਕੌਰ, ਕਿਰਨਪ੍ਰੀਤ ਕੌਰ, ਰਣਜੀਤ ਕੌਰ, ਮਨਦੀਪ ਕੌਰ, ਪਲਵਿੰਦਰ ਕੌਰ, ਜਸਪ੍ਰੀਤ ਕੌਰ, ਸਤਵਿੰਦਰ ਕੌਰ, ਰੁਪਿੰਦਰ ਕੌਰ, ਨੇਹਾ, ਕਿਰਨਦੀਪ ਕੌਰ, ਸਾਰੇ ਸਕੂਲ ਦੇ ਸਟਾਫ਼ ਮੈਂਬਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਸਕੂਲ ਦੇ ਹੈੱਡ ਬੁਆਏ ਮਨਜੋਤ ਸਿੰਘ, ਕੋ ਹੈੱਡ ਬੁਆਏ ਗੁਰਸ਼ਾਨ ਸਿੰਘ, ਹੈੱਡ ਗਰਲ ਰਵਨੀਤ ਕੌਰ, ਕੋ-ਹੈੱਡ ਗਰਲ ਮੁਸਕਾਨ ਤੇ ਸਾਰੀਆਂ ਜਮਾਤਾਂ ਦੇ ਸੀ.ਆਰ . ਵਲੋਂ ਸਮਾਗਮ ਨੂੰ ਸਫ਼ਲ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਈ।
Ad Position 22
No active advertisement
ਪਿਛਲੀ ਖ਼ਬਰ ਨਸ਼ੇ ਦਾ ਸੇਵਨ ਕਰਨ ਵਾਲੇ 2 ਨੌਜਵਾਨ ਕਾਬੂ ਅਗਲੀ ਖ਼ਬਰ ਭੁਲੱਥ ਵਿਖੇ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ 756ਵਾਂ ਪ੍ਰਕਾਸ਼ ਦਿਹਾਡ਼ਾ ਕੱਲ੍ਹ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵ...
Ad Position 24