ਚੱਬੇਵਾਲ ਨੇ ਆਮ ਆਦਮੀ ਕਲੀਨਿਕ ਦਾ ਨੀਂਹ ਪੱਥਰ ਰੱਖਿਆ
ਫਗਵਾਡ਼ਾ, 27 ਨਵੰਬਰ (ਚਾਨਾ)-ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਸ਼ੁੱਕਰਵਾਰ ਨੂੰ ਫਗਵਾਡ਼ਾ ਦੇ ਪੀਪਾ ਰੰਗੀ ਇਲਾਕੇ ਵਿਖੇ ਬਣਨ ਵਾਲੇ ਆਮ ਆਦਮੀ ਕਲੀਨਿਕ ਦਾ ਨੀਂਹ ਪੱਥਰ ਰੱਖਿਆ।
ਫਗਵਾਡ਼ਾ, 27 ਨਵੰਬਰ (ਚਾਨਾ)-ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਸ਼ੁੱਕਰਵਾਰ ਨੂੰ ਫਗਵਾਡ਼ਾ ਦੇ ਪੀਪਾ ਰੰਗੀ ਇਲਾਕੇ ਵਿਖੇ ਬਣਨ ਵਾਲੇ ਆਮ ਆਦਮੀ ਕਲੀਨਿਕ ਦਾ ਨੀਂਹ ਪੱਥਰ ਰੱਖਿਆ। ਇਹ ਕਦਮ ਸੂਬੇ ’ਚ ਮੁੱਢਲੀਆਂ ਸਿਹਤ ਸੇਵਾਵਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਅਹਿਮ ਉਪਰਾਲਾ ਹੈ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਚੱਬੇਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਕਲੀਨਿਕ ਦੀ ਉਸਾਰੀ ਲਈ 42.44 ਲੱਖ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ ਅਤੇ ਇਹ ਕਲੀਨਿਕ ਅਗਲੇ ਤਿੰਨ ਮਹੀਨਿਆਂ ਦੇ ਅੰਦਰ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਮੁੱਢਲੀਆਂ ਸਿਹਤ ਸੇਵਾਵਾਂ ਦੇ ਪ੍ਰਬੰਧ ਨੂੰ ਮਜ਼ਬੂਤ ਕਰਨ ਲਈ ਹੁਣ ਤੱਕ 1245 ਆਮ ਆਦਮੀ ਕਲੀਨਿਕ ਕਾਰਜਸ਼ੀਲ ਕੀਤੇ ਜਾ ਚੁੱਕੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਇੰਚਾਰਜ ਗੁਰਸ਼ਰਨ ਸਿੰਘ, ਇੰਦਰਜੀਤ ਸਿੰਘ ਪੀਪਾ ਰੰਗੀ, ਰਵੀ ਸਿੱਧੂ, ਅਮਨਦੀਪ ਕੌਰ, ਪੁਰਸ਼ੋਤਮ ਕੁਮਾਰ ਸ਼ਾਮਿਲ ਸਨ।