27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਕਾਲਾ ਸੰਘਿਆਂ ਵਿਖੇ 11ਵਾਂ ਹਰਿ ਜੱਸ ਕੀਰਤਨ ਦਰਬਾਰ ਅੱਜ ਅਤੇ ਕੱਲ੍ਹ

ਕਾਲਾ ਸੰਘਿਆਂ, 27 ਨਵੰਬਰ (ਬਲਜੀਤ ਸਿੰਘ ਸੰਘਾ)-ਹਿੰਦ ਦੀ ਚਾਦਰ, ਧਰਮ ਅਤੇ ਮਨੁੱਖਤਾ ਦੇ ਰਾਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਗੁਰੂ ਨਾਨਕ ਦੇਵ ਜੀ ਨੌਜਵਾਨ ਸਭਾ ਕਾਲਾ ਸੰਘਿਆਂ ਵੱਲੋਂ 11ਵਾਂ ਹਰਿ ਜੱਸ ਕੀਰਤਨ ਦਰਬਾਰ 28 ਅਤੇ 29 ਨਵੰਬਰ 2026 ਨੂੰ ਦਾਣਾ ਮੰਡੀ ਕਾਲਾ ਸੰਘਿਆਂ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਦੋ ਦਿਨ ਚੱਲਣ ਵਾਲੇ ਵਿਸ਼ਾਲ ਧਾਰਮਿਕ ਸਮਾਗਮ ਦੌਰਾਨ ਪੰਥ ਪ੍ਰਸਿੱਧ ਰਾਗੀ, ਢਾਡੀ ਅਤੇ ਕਥਾਵਾਚਕ ਜਥੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ ਅਤੇ ਗੁਰਬਾਣੀ ਕੀਰਤਨ, ਗੁਰਮਤਿ ਵਿਚਾਰਾਂ, ਢਾਡੀ ਵਾਰਾਂ ਅਤੇ ਨਾਮ ਸਿਮਰਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋਡ਼ਨਗੇ।

Ad Position 21
No active advertisement
ਪਾਸਟਰ ਸਾਹਿਬਾਨ ਦੇ ਨਾਲ ਲਾਰੈਂਸ ਚੌਧਰੀ ਅਤੇ ਸੰਗਤਾਂ। ਤਸਵੀਰ : ਲਾਡੀ ਸਟੂਡੀਓ 28-11-2026
ਕਾਲਾ ਸੰਘਿਆਂ, 27 ਨਵੰਬਰ (ਬਲਜੀਤ ਸਿੰਘ ਸੰਘਾ)-ਹਿੰਦ ਦੀ ਚਾਦਰ, ਧਰਮ ਅਤੇ ਮਨੁੱਖਤਾ ਦੇ ਰਾਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਗੁਰੂ ਨਾਨਕ ਦੇਵ ਜੀ ਨੌਜਵਾਨ ਸਭਾ ਕਾਲਾ ਸੰਘਿਆਂ ਵੱਲੋਂ 11ਵਾਂ ਹਰਿ ਜੱਸ ਕੀਰਤਨ ਦਰਬਾਰ 28 ਅਤੇ 29 ਨਵੰਬਰ 2026 ਨੂੰ ਦਾਣਾ ਮੰਡੀ ਕਾਲਾ ਸੰਘਿਆਂ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਦੋ ਦਿਨ ਚੱਲਣ ਵਾਲੇ ਵਿਸ਼ਾਲ ਧਾਰਮਿਕ ਸਮਾਗਮ ਦੌਰਾਨ ਪੰਥ ਪ੍ਰਸਿੱਧ ਰਾਗੀ, ਢਾਡੀ ਅਤੇ ਕਥਾਵਾਚਕ ਜਥੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ ਅਤੇ ਗੁਰਬਾਣੀ ਕੀਰਤਨ, ਗੁਰਮਤਿ ਵਿਚਾਰਾਂ, ਢਾਡੀ ਵਾਰਾਂ ਅਤੇ ਨਾਮ ਸਿਮਰਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋਡ਼ਨਗੇ। ਸਮਾਗਮ ਸਬੰਧੀ ਗੱਲਬਾਤ ਕਰਦਿਆਂ ਮੁਖ਼ਤਿਆਰ ਸਿੰਘ ਬਿੱਕਾ, ਜਸਵੰਤ ਸਿੰਘ ਟੋਨਾ, ਬਹਾਦਰ ਸਿੰਘ, ਜਗਮੋਹਨ ਸਿੰਘ ਨੇ ਦੱਸਿਆ ਕਿ 28 ਨਵੰਬਰ ਦਿਨ ਸ਼ਨੀਵਾਰ ਨੂੰ ਸ਼ਾਮ 6 ਤੋਂ 7 ਵਜੇ ਤੱਕ ਭਾਈ ਗੁਰਮੁਖ ਸਿੰਘ ਸੰਧੂ ਚੱਠੇ ਵਾਲਿਆਂ ਦਾ ਕੀਰਤਨੀ ਜਥਾ, ਭਾਈ ਭੁਪਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋਡ਼ਨਗੇ, ਭਾਈ ਬਲਵੀਰ ਸਿੰਘ ਪਾਰਸ ਦਾ ਢਾਡੀ ਜਥਾ, ਭਾਈ ਗੁਰਪ੍ਰੀਤ ਸਿੰਘ ਸ਼ਿਮਲੇ ਵਾਲੇ ਨਾਮ ਸਿਮਰਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਇਸੇ ਤਰ੍ਹਾਂ ਸਮਾਗਮ ਦੇ ਦੂਸਰੇ ਦਿਨ 29 ਨਵੰਬਰ ਦਿਨ ਐਤਵਾਰ ਨੂੰ ਸ਼ਾਮ 6 ਤੋਂ 7 ਵਜੇ ਤੱਕ ਭਾਈ ਅੰਮ੍ਰਿਤਪਾਲ ਸਿੰਘ ਦਾ ਕੀਰਤਨੀ ਜਥਾ, ਭਾਈ ਜਬਰਤੋਡ਼ ਸਿੰਘ ਕੀਰਤਨੀ ਜਥਾ ਦਰਬਾਰ ਸਾਹਿਬ, ਭਾਈ ਸਰਬਜੀਤ ਸਿੰਘ ਲੁਧਿਆਣੇ ਵਾਲੇ ਕਥਾਵਾਚਕ, ਭਾਈ ਗੁਰਪ੍ਰਤਾਪ ਸਿੰਘ ਪਦਮ ਦਾ ਢਾਡੀ ਜਥਾ ਜੋਸ਼ੀਲੀਆਂ ਢਾਡੀ ਵਾਰਾਂ ਰਾਹੀਂ ਸਿੱਖ ਕੌਮ ਦੇ ਗੌਰਵਮਈ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਏਗਾ। ਇਸ ਦੋ ਰੋਜ਼ਾ ਧਾਰਮਿਕ ਸਮਾਗਮ ਦੀ ਵਿਸ਼ੇਸ਼ ਖਿੱਚ ਬੱਚਿਆਂ ਅਤੇ ਨੌਜਵਾਨਾਂ ਲਈ ਕਰਵਾਏ ਜਾਣ ਵਾਲੇ ਦਸਤਾਰ, ਦੁਮਾਲਾ, ਗੁਰਬਾਣੀ ਕੀਰਤਨ ਅਤੇ ਕਵੀਸ਼ਰੀ ਦੇ ਮੁਕਾਬਲੇ ਹੋਣਗੇ। ਇਨ੍ਹਾਂ ਮੁਕਾਬਲਿਆਂ ਰਾਹੀਂ ਬੱਚਿਆਂ ਅਤੇ ਨੌਜਵਾਨਾਂ ਨੂੰ ਸਿੱਖੀ ਸਰੂਪ, ਗੁਰਬਾਣੀ ਅਤੇ ਸਿੱਖ ਵਿਰਸੇ ਨਾਲ ਜੋਡ਼ਨ ਦਾ ਉਪਰਾਲਾ ਕੀਤਾ ਜਾਵੇਗਾ। ਦਸਤਾਰ ਸਿੱਖ ਕੌਮ ਦੀ ਵਿਲੱਖਣ ਪਛਾਣ, ਸਵੈਮਾਣ ਅਤੇ ਗੌਰਵ ਦਾ ਪ੍ਰਤੀਕ ਹੈ। ਅਜਿਹੇ ਮੁਕਾਬਲੇ ਨੌਜਵਾਨ ਪੀਡ਼੍ਹੀ ਅੰਦਰ ਆਪਣੀ ਵਿਰਾਸਤ ਪ੍ਰਤੀ ਸਤਿਕਾਰ ਅਤੇ ਉਤਸ਼ਾਹ ਪੈਦਾ ਕਰਨ ਲਈ ਵਿਸ਼ੇਸ਼ ਮਹੱਤਵ ਰੱਖਦੇ ਹਨ।
Ad Position 22
No active advertisement
ਪਿਛਲੀ ਖ਼ਬਰ ਸਿੱਖਿਆ ਦੇ ਖੇਤਰ ਵਿਚ ਲੰਬੇ ਸਮੇਂ ਤੋਂ ਨਿਭਾਈਆਂ ਸ਼ਾਨਦਾਰ ਸੇਵਾਵਾਂ ਅਤੇ ਸਮਰਪਣ ਨੂੰ ਮਿਲਿਆ ਮਾਣ-ਸਨਮਾਨ ਅਗਲੀ ਖ਼ਬਰ ਬਿਜਲੀ ਦੇ ਅਣਐਲਾਨੇ ਕੱਟਾਂ ਤੋਂ ਪ੍ਰੇਸ਼ਾਨ ਕਿਸਾਨ ਯੂਨੀਅਨ ਨਡਾਲਾ ਦਾ ਵਫ਼ਦ ਡਿਪਟੀ ਸੀ.ਈ. ਨੂੰ ਮਿਲਿਆ
Ad Position 24