27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਗੰਨਾ ਕਿਸਾਨਾਂ ਦੀ ਸਮੱਸਿਆ ਦਾ ਹੱਲ ਕਰਨ ਦੀ ਬਜਾਏ ਮਿੱਲ ਦੇ ਬਾਹਰ ਸਿਰਫ਼ ਸਿਆਸੀ ਡਰਾਮਾ ਕੀਤਾ ਗਿਆ-ਬਾਈਆ

ਫਗਵਾਡ਼ਾ 27 ਨਵੰਬਰ (ਚਾਨਾ)-ਸ਼ੂਗਰ ਮਿੱਲ ਨੂੰ ਲੈ ਕੇ ਕਿਸਾਨਾਂ ਦੀਆਂ ਸਮੱਸਿਆਵਾਂ ਲਗਾਤਾਰ ਵੱਧ ਰਹੀਆਂ ਹਨ, ਪਰ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਕੀਤੇ ਜਾ ਰਹੇ ਯਤਨ ਵੀ ਹੁਣ ਸਵਾਲਾਂ ਦੇ ਘੇਰੇ ’ਚ ਆਉਣ ਲੱਗੇ ਹਨ। ਕਿਸਾਨ ਆਗੂ ਨਵਜਿੰਦਰ ਸਿੰਘ ਬਾਈਆ ਨੇ ਵੀਰਵਾਰ ਨੂੰ ਫਗਵਾਡ਼ਾ ਸ਼ੂਗਰ ਮਿਲ ਦੇ ਬਾਹਰ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਵੱਲੋਂ ਲਗਾਏ ਧਰਨੇ ਨੂੰ ਸਿਰਫ਼ ਇੱਕ ਸਿਆਸੀ ਡਰਾਮਾ ਕਰਾਰ ਦਿੰਦਿਆਂ ਦੋਸ਼ ਲਗਾਇਆ ਕਿ ਕਿਸਾਨਾਂ ਦੇ ਹਿਤਾਂ ਦੀ ਬਜਾਏ ਇਸ ਧਰਨੇ ਰਾਹੀਂ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕੀਤੀ ਗਈ।

Ad Position 21
No active advertisement
ਕਪੂਰਥਲਾ ਤੋਂ ਆਜ਼ਾਦ ਉਮੀਦਵਾਰ ਮਲਵਿੰਦਰ ਸਿੰਘ ਚਾਹਲ ਨਵੀਂ ਆਬਾਦੀ ਕਪੂਰਥਲਾ ਵਿਖੇ ਮੀਟਿੰਗ ਉਪਰੰਤ ਪਿੰਡ ਵਾਸੀਆਂ ਨਾਲ। ਤਸਵੀਰ : ਤਿਲਕਰਾਜ 28-11-2026
ਫਗਵਾਡ਼ਾ 27 ਨਵੰਬਰ (ਚਾਨਾ)-ਸ਼ੂਗਰ ਮਿੱਲ ਨੂੰ ਲੈ ਕੇ ਕਿਸਾਨਾਂ ਦੀਆਂ ਸਮੱਸਿਆਵਾਂ ਲਗਾਤਾਰ ਵੱਧ ਰਹੀਆਂ ਹਨ, ਪਰ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਕੀਤੇ ਜਾ ਰਹੇ ਯਤਨ ਵੀ ਹੁਣ ਸਵਾਲਾਂ ਦੇ ਘੇਰੇ ’ਚ ਆਉਣ ਲੱਗੇ ਹਨ। ਕਿਸਾਨ ਆਗੂ ਨਵਜਿੰਦਰ ਸਿੰਘ ਬਾਈਆ ਨੇ ਵੀਰਵਾਰ ਨੂੰ ਫਗਵਾਡ਼ਾ ਸ਼ੂਗਰ ਮਿਲ ਦੇ ਬਾਹਰ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਵੱਲੋਂ ਲਗਾਏ ਧਰਨੇ ਨੂੰ ਸਿਰਫ਼ ਇੱਕ ਸਿਆਸੀ ਡਰਾਮਾ ਕਰਾਰ ਦਿੰਦਿਆਂ ਦੋਸ਼ ਲਗਾਇਆ ਕਿ ਕਿਸਾਨਾਂ ਦੇ ਹਿਤਾਂ ਦੀ ਬਜਾਏ ਇਸ ਧਰਨੇ ਰਾਹੀਂ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਧਰਨੇ ਦੌਰਾਨ ਕਿਸਾਨਾਂ ਦੀਆਂ ਅਸਲ ਸਮੱਸਿਆਵਾਂ ਨੂੰ ਸਮਝਣ ਜਾਂ ਉਨ੍ਹਾਂ ਦਾ ਹੱਲ ਲੱਭਣ ਦੀ ਕੋਈ ਗੰਭੀਰ ਕੋਸ਼ਿਸ਼ ਨਹੀਂ ਕੀਤੀ ਗਈ। ਉਨ੍ਹਾਂ ਦਾਅਵਾ ਕੀਤਾ ਕਿ ਮਿੱਲ ਦੇ ਬਾਹਰ ਮੌਜੂਦ ਆਮ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਚਿੰਤਾਵਾਂ ਨੂੰ ਵੀ ਅਣਗੌਲਿਆ ਕੀਤਾ ਗਿਆ। ਕਿਸਾਨਾਂ ਨੂੰ ਇਹ ਜਾਣਨ ਦੀ ਲੋਡ਼ ਸੀ ਕਿ ਜੇਕਰ ਮਿਲ ਸਮੇਂ ਸਿਰ ਨਹੀਂ ਚੱਲਦੀ ਤਾਂ ਉਨ੍ਹਾਂ ਦੀ ਫ਼ਸਲ ਕਿੱਥੇ ਜਾਵੇਗੀ, ਗੰਨੇ ਦੀ ਖ਼ਰੀਦ ਕਿਵੇਂ ਹੋਵੇਗੀ ਅਤੇ ਜੇਕਰ ਮਿਲ ਚਾਲੂ ਹੋ ਜਾਂਦੀ ਹੈ ਤਾਂ ਉਸ ਦੀ ਪ੍ਰਕਿਰਿਆ ਕੀ ਹੋਵੇਗੀ, ਪਰ ਧਰਨੇ ਵਿਚ ਇਨ੍ਹਾਂ ਸਵਾਲਾਂ ਦਾ ਕੋਈ ਠੋਸ ਜਵਾਬ ਜਾਂ ਯੋਜਨਾ ਸਾਹਮਣੇ ਨਹੀਂ ਆਈ। ਉਨ੍ਹਾਂ ਕਿਹਾ ਕਿ ਧਰਨੇ ’ਚ ਸਿਰਫ਼ ਸਿਆਸੀ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣ ਤੇ ਆਪਣੀ ਸਿਆਸੀ ਪਹਿਚਾਣ ਬਣਾਉਣ ਦੀ ਕੋਸ਼ਿਸ਼ ਕੀਤੀ ਗਈ, ਜਦਕਿ ਕਿਸਾਨਾਂ ਦੀ ਅਸਲ ਸਮੱਸਿਆ ਜਿਉਂ ਦੀ ਤਿਉਂ ਰਹੀ। ਬਾਈਆ ਨੇ ਕਿਹਾ ਕਿ ਕਿਸਾਨ ਜਥੇਬੰਦੀ ਵੱਲੋਂ ਪਹਿਲਾਂ ਜੀ.ਟੀ. ਰੋਡ ਜਾਮ ਕਰਨ ਦੀ ਗੱਲ ਕਹੀ ਗਈ ਸੀ, ਪਰ ਧਰਨਾ ਸਿਰਫ਼ ਮਿੱਲ ਦੇ ਗੇਟ ਅੱਗੇ ਲਗਾ ਕੁੱਝ ਘੰਟਾ ਦੀ ਖਾਨਾ-ਪੂਰਤੀ ਤੱਕ ਸੀਮਤ ਰਿਹਾ, ਜਿਸ ਤੋਂ ਸਾਫ਼ ਹੈ ਕਿ ਧਰਨੇ ਤੋਂ ਪਹਿਲਾਂ ਹੀ ਸਰਕਾਰ ਨਾਲ ਗੱਲਬਾਤ ਅਤੇ ਸਮਝੌਤੇ ਦੀ ਸਥਿਤੀ ਬਣੀ ਹੋਈ ਸੀ, ਜਿਸ ਕਾਰਨ ਇਹ ਧਰਨਾ ਕਿਸਾਨਾਂ ਦੇ ਹੱਕਾਂ ਲਈ ਗੰਭੀਰ ਸੰਘਰਸ਼ ਦੀ ਬਜਾਏ ਇੱਕ ਸਿਆਸੀ ਸਟੰਟ ਜਾਪਦਾ ਸੀ। ਉਨ੍ਹਾਂ ਕਿਹਾ ਕਿ ਫਗਵਾਡ਼ਾ ਸ਼ੂਗਰ ਮਿੱਲ ਦਾ ਮਸਲਾ ਕਿਸਾਨਾਂ ਦੀ ਰੋਜ਼ੀ-ਰੋਟੀ ਅਤੇ ਫ਼ਸਲ ਨਾਲ ਜੁਡ਼ਿਆ ਹੋਇਆ ਹੈ। ਜੇਕਰ ਮਿਲ ਨਹੀਂ ਚੱਲਦੀ ਤਾਂ ਕਿਸਾਨਾਂ ਦੇ ਗੰਨੇ ਦਾ ਕੀ ਬਣੇਗਾ ਅਤੇ ਜੇਕਰ ਮਿਲ ਚੱਲਦੀ ਹੈ ਤਾਂ ਇਸ ਦੀ ਪ੍ਰਕਿਰਿਆ ਕਦੋਂ ਸ਼ੁਰੂ ਹੋਵੇਗੀ, ਇਨ੍ਹਾਂ ਸਵਾਲਾਂ ਦਾ ਜਵਾਬ ਕਿਸਾਨਾਂ ਨੂੰ ਮਿਲਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਘਨੌਰ ਹਲਕੇ ਨੂੰ ਹੁਣ ਬਾਹਰੀ ਉਮੀਦਵਾਰਾਂ ਤੋਂ ਮੁਕਤ ਕਰਵਾਉਣ ਦਾ ਸਮਾਂ ਆ ਗਿਆ ਹੈ- ਸਰਪੰਚ ਬਲਜਿੰਦਰ ਸਿੰਘ ਬੱਖੂ ਪਾਰਟੀ ਵ... ਅਗਲੀ ਖ਼ਬਰ ਯੂਥ ਆਗੂ ਭਿੰਡਰ ਵਲੋਂ ਪੰਜਾਬ ਵਿਚ ਨਸ਼ਿਆਂ ਦੇ ਰੁਝਾਨ ਨੂੰ ਰੋਕਣ ਲਈ ਡਾ. ਜਗਵਿੰਦਰ ਸਿੰਘ ਵਿਰਕ ਨਾਲ ਮੁਲਾਕਾਤ
Ad Position 24