ਕੈਡਿਟ ਸਖ਼ਤ ਮਿਹਨਤ ਕਰਕੇ ਆਪਣੇ ਜੀਵਨ ਵਿਚ ਉਪਲਬਧੀਆਂ ਹਾਸਿਲ ਕਰਨ-ਲੈਫਟੀਨੈਂਟ ਕਰਨਲ ਇਕਰੂਪ ਸਿੰਘ ਘੁੰਮਣ
ਰਾਜਪਾਲ ਸਿੰਘ ਸੰਧੂ ਵਲੋਂ ਬੈਂਡ ਟੀਮ ਨੂੰ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ * ਸੈਨਿਕ ਸਕੂਲ ਦੀ ਓਲਡ ਬੁਆਏ ਐਸੋਸੀਏਸ਼ਨ ਨੇ ਕਰਵਾਇਆ ਸਮਾਗਮ
ਕਪੂਰਥਲਾ, 28 ਨਵੰਬਰ (ਅਮਰਜੀਤ ਕੋਮਲ)-ਸੈਨਿਕ ਸਕੂਲ ਕਪੂਰਥਲਾ ਦੀ ਓਲਡ ਬੁਆਏ ਐਸੋਸੀੲੈਸ਼ਨ (ਓ. ਬੀ.
ਕਪੂਰਥਲਾ, 28 ਨਵੰਬਰ (ਅਮਰਜੀਤ ਕੋਮਲ)-ਸੈਨਿਕ ਸਕੂਲ ਕਪੂਰਥਲਾ ਦੀ ਓਲਡ ਬੁਆਏ ਐਸੋਸੀੲੈਸ਼ਨ (ਓ.ਬੀ.ਏ.) ਵਲੋਂ ਇਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਸੇਵਾ ਮੁਕਤ ਲੈਫ਼ਟੀਨੈਂਟ ਕਰਨਲ ਇਕਰੂਪ ਸਿੰਘ ਘੁੰਮਣ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸਤੋਂ ਪਹਿਲਾਂ ਉਨ੍ਹਾਂ ਸਕੂਲ ਵਿਚ ਸਥਾਪਿਤ ‘ਸੈਕਪ ਸਮ੍ਰਿਤੀ ਸਥਲ’ ਵਿਖੇ ਫ਼ੁਲ ਮਾਲਾਵਾਂ ਅਰਪਿਤ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਬਾਅਦ ਵਿਚ ਸਕੂਲ ਦੇ ਐਨ.ਸੀ.ਸੀ. ਕੈਡਟਾਂ ਨੇ ਗਾਰਡ ਆਫ਼ ਆਨਰ ਦੇ ਕੇ ਉਨ੍ਹਾਂ ਦਾ ਸਵਾਗਤ ਕੀਤਾ। ਸਕੂਲ ਬੈਂਡ ਵਲੋਂ ਮੁੱਖ ਮਹਿਮਾਨ ਦੀ ਆਮਦ ’ਤੇ ਸ਼ਾਨਦਾਰ ਬੈਂਡ ਦੀ ਪੇਸ਼ਕਾਰੀ ਦਿੱਤੀ ਗਈ। ਸਮਾਗਮ ਦੇ ਆਰੰਭ ਵਿਚ ਸੈਨਿਕ ਸਕੂਲ ਦੇ ਪ੍ਰਿੰਸੀਪਲ ਗਰੱੁਪ ਕੈਪਟਨ ਆਈ. ਮਨੋਜ ਮੈਨਨ ਨੇ ਮੁੱਖ ਮਹਿਮਾਨ ਤੇ ਸਾਬਕਾ ਵਿਦਿਆਰਥੀਆਂ ਦਾ ਸਵਾਗਤ ਕੀਤਾ। ਉਨ੍ਹਾਂ ਸਕੂਲ ਦੀ ਅਕਾਦਮਿਕ ਰਿਪੋਰਟ ਵਿਚ ਸਕੂਲ ਦੀਆਂ ਪ੍ਰਾਪਤੀਆਂ, ਕੈਡਟਾਂ ਦ ਅਕਾਦਮਿਕ, ਸਰੀਰਕ ਤੇ ਮਾਨਸਿਕ ਵਿਕਾਸ ਲਈ ਕਰਵਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ, ਸਕੂਲ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ, ਪੈਲੇਸ ਦੀ ਖਸਤਾ ਹਾਲਤ ਤੇ ਹੋਸਟਲਾਂ ਦੀ ਮੁਰੰਮਤ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ। ਪ੍ਰਿੰਸੀਪਲ ਨੇ ਕਿਹਾ ਕਿ ਉਹ ਇਨ੍ਹਾਂ ਸਮੱਸਿਆਵਾਂ ਨੂੰ ਲੈ ਕੇ ਕੇਂਦਰੀ ਮੰਤਰਾਲੇ ਤੇ ਰਾਜ ਸਰਕਾਰ ਦੇ ਉੱਚ ਅਧਿਕਾਰੀਆਂ ਨੂੰ ਵੀ ਮਿਲ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਮੇਂ ਸਮੇਂ ’ਤੇ ਓ.ਬੀ.ਏ. ਵਲੋਂ ਸਕੂਲ ਨੂੰ ਦਿੱਤੀ ਜਾਂਦੀ ਸਹਾਇਤਾ ਨਾਲ ਹੋਸਟਲਾਂ ਦੀ ਮੁਰੰਮਤ ਕਰਵਾਈ ਗਈ ਹੈ। ਉਨ੍ਹਾਂ ਸਕੂਲ ਸਭਾ ਘਰ ਦੇ ਨਾਲ ਗਜ਼ੀਬੋ ਦੀ ਉਸਾਰੀ ਤੇ ਸਭਾ ਘਰ ਦੇ ਪਖਾਨੇ ਦੀ ਮੁਰੰਮਤ ਲਈ ਗੋਲਡਨ ਜੁਬਲੀ ਬੈਚ ਦਾ ਤਹਿਦਿਲੋਂ ਧੰਨਵਾਦ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਲੈਫ਼ਟੀਨੈਂਟ ਜਨਰਲ ਇਕਰੂਪ ਸਿੰਘ ਘੁੰਮਣ ਨੇ ਕਿਹਾ ਕਿ ਮੈਨੂੰ ਇਸ ਮੁਕਾਮ ਤੱਕ ਪਹੁੰਚਾਉਣ ਦਾ ਜਰੀਆ ਸੈਨਿਕ ਸਕੂਲ ਹੀ ਬਣਿਆ ਹੈ। 1970-77 ਬੈਚ ਪਾਸ ਆਊਟ ਲੈਫ਼ਟੀਨੈਂਟ ਜਨਰਲ ਘੁੰਮਣ ਨੇ ਸੈਨਿਕ ਸਕੂਲ ਨਾਲ ਜੁਡ਼ੀਆਂ ਯਾਦਾਂ ਸਾਂਝੀਆਂ ਕੀਤੀਆਂ। ਉਨ੍ਹਾਂ ਕੈਡਟਾਂ ਨੂੰ ਸਖ਼ਤ ਮਿਹਨਤ ਕਰਨ ਤੇ ਆਪਣੇ ਜੀਵਨ ਵਿਚ ਉਪਲਬਧੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕੈਡਿਟ ਨੂੰ ਕਿਹਾ ਕਿ ਐਨ.ਡੀ.ਏ. ਸਭ ਤੋਂ ਵਧੀਆ ਵਿਕਲਪ ਹੈ ਕਿਉਂਕਿ ਇਸ ਨਾਲ ਜਿੱਥੇ ਤੁਹਾਡਾ ਭਵਿੱਖ ਸੁਰੱਖਿਅਤ ਹੋਵੇਗਾ ਉੱਥੇ ਹੀ ਤੁਹਾਡਾ ਦੇਸ਼ ਵੀ ਤਾਕਤਵਰ ਬਣੇਗਾ। ਸਮਾਗਮ ਦੀ ਸਮਾਪਤੀ ’ਤੇ ਓਲਡ ਬੁਆਏ ਐਸੋਸੀਏਸ਼ਨ ਦੇ ਪ੍ਰਧਾਨ ਰਾਜਪਾਲ ਸਿੰਘ ਸੰਧੂ ਸੇਵਾ ਮੁਕਤ ਆਈ.ਜੀ. ਪੰਜਾਬ ਪੁਲਿਸ ਨੇ ਧੰਨਵਾਦ ਦਾ ਮਤਾ ਪੇਸ਼ ਕਰਦਿਆਂ ਸਕੂਲ ਦੀ ਬੈਂਡ ਟੀਮ ਨੂੰ ਹੋਰ ਬਿਹਤਰ ਬਣਾਉਣ ਲਈ ਇਕ ਲੱਖ ਰੁਪਏ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ। ਸਮਾਗਮ ਵਿਚ ਲੈਫ਼ਟੀਨੈਂਟ ਜਨਰਲ ਗੁਰਦੀਪ ਸਿੰਘ ਸੇਵਾ ਮੁਕਤ, ਬ੍ਰਿਗੇਡੀਅਰ ਗਜਿੰਦਰ ਸਿੰਘ, ਲੈਫ਼ਟੀਨੈਂਟ ਜਨਰਲ ਮਨਜੀਤ ਕੁਮਾਰ ਸੇਵਾ ਮੁਕਤ, ਕਰਨਲ ਉੱਤਮ ਸਿੰਘ ਸੇਵਾ ਮੁਕਤ ਸਮੇਤ ਵੱਖ-ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲੀਆਂ ਹੋਰ ਸ਼ਖ਼ਸੀਅਤਾਂ ਤੇ ਸਕੂਲ ਦੇ ਸਟਾਫ਼ ਮੈਂਬਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।