ਪੁਰਾਣੀ ਰੰਜਿਸ਼ ਤਹਿਤ ਵਿਅਕਤੀ ਦੀ ਕੁੱਟਮਾਰ
ਕਪੂਰਥਲਾ, 28 ਨਵੰਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਬੂਟਾਂ ਵਿਖੇ ਪੁਰਾਣੀ ਰੰਜਿਸ਼ ਤਹਿਤ ਇਕ ਵਿਅਕਤੀ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਰਾਜ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਪਿੰਡ ਬੂਟਾਂ ਨੇ ਦੱਸਿਆ ਕਿ ਉਹ ਪੈਲੇਸ ਵਿਚ ਵੇਟਰਾਂ ਸੰਬੰਧੀ ਠੇਕੇਦਾਰੀ ਦਾ ਕੰਮ ਕਰਦਾ ਹੈ।
ਕਪੂਰਥਲਾ, 28 ਨਵੰਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਬੂਟਾਂ ਵਿਖੇ ਪੁਰਾਣੀ ਰੰਜਿਸ਼ ਤਹਿਤ ਇਕ ਵਿਅਕਤੀ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਰਾਜ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਪਿੰਡ ਬੂਟਾਂ ਨੇ ਦੱਸਿਆ ਕਿ ਉਹ ਪੈਲੇਸ ਵਿਚ ਵੇਟਰਾਂ ਸੰਬੰਧੀ ਠੇਕੇਦਾਰੀ ਦਾ ਕੰਮ ਕਰਦਾ ਹੈ। ਬੀਤੇ ਦਿਨੀਂ ਨਾਲ ਦੇ ਸਾਥੀਆਂ ਨਾਲ ਮਾਮੂਲੀ ਤਕਰਾਰ ਹੋ ਗਈ ਸੀ। ਜਿਸ ਤੋਂ ਬਾਅਦ ਅੱਜ ਉਨ੍ਹਾਂ ਨੇ ਆਪਣੇ ਸਾਥੀਆਂ ਨਾਲ ਤੇਜ਼ਧਾਰ ਹਥਿਆਰਾਂ ਨਾਲ ਉਸ ਦੇ ਘਰ ਵਿਚ ਆ ਕੇ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਜ਼ਖ਼ਮੀ ਇਲਾਜ ਡਿਊਟੀ ਡਾ. ਕਰਨਪ੍ਰੀਤ ਸਿੰਘ ਵਲੋਂ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਸੰਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ।