29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਨਡਾਲਾ ਪੁਲਿਸ ਵਲੋਂ ਨਸ਼ੇ ਦਾ ਸੇਵਨ ਕਰਦੇ ਦੋ ਨੌਜਵਾਨ ਕਾਬੂ

ਨਡਾਲਾ, 28 ਨਵੰਬਰ (ਰਘਬਿੰਦਰ ਸਿੰਘ)-ਨਸ਼ਿਆਂ ਖਿਲਾਫ਼ ਚਲਾਈ ਮੁਹਿੰਮ ਤਹਿਤ ਨਡਾਲਾ ਪੁਲਿਸ ਵਲੋਂ ਦੋ ਨੌਜਵਾਨਾਂ ਨੂੰ ਨਸ਼ੇ ਦਾ ਸੇਵਨ ਕਰਦੇ ਹੋਏ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਂਕੀ ਇੰਚਾਰਜ ਨਡਾਲਾ ਮਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਸਬੰਧੀ ਸੁਭਾਨਪੁਰ ਅੱਡੇ ਵਿਖੇ ਮੌਜੂਦ ਸੀ।

Ad Position 21
No active advertisement
ਅਜੀਤ ਡੈਸਕ 29-11-2026
ਨਡਾਲਾ, 28 ਨਵੰਬਰ (ਰਘਬਿੰਦਰ ਸਿੰਘ)-ਨਸ਼ਿਆਂ ਖਿਲਾਫ਼ ਚਲਾਈ ਮੁਹਿੰਮ ਤਹਿਤ ਨਡਾਲਾ ਪੁਲਿਸ ਵਲੋਂ ਦੋ ਨੌਜਵਾਨਾਂ ਨੂੰ ਨਸ਼ੇ ਦਾ ਸੇਵਨ ਕਰਦੇ ਹੋਏ ਕਾਬੂ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਂਕੀ ਇੰਚਾਰਜ ਨਡਾਲਾ ਮਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਸਬੰਧੀ ਸੁਭਾਨਪੁਰ ਅੱਡੇ ਵਿਖੇ ਮੌਜੂਦ ਸੀ। ਇਸ ਦੌਰਾਨ ਮੁਖ਼ਬਰ ਖ਼ਾਸ ਤੋਂ ਸੂਚਨਾ ਮਿਲੀ ਕਿ ਜੀ.ਟੀ. ਰੋਡ ਸੁਭਾਨਪੁਰ ਵਿਖੇ ਹਵੇਲੀ ਦੇ ਨਜ਼ਦੀਕ ਬਣੇ ਖਾਲੀ ਪਲਾਟ ਵਿਚ ਦੋ ਨੌਜਵਾਨ ਨਸ਼ੇ (ਹੈਰੋਇਨ) ਦਾ ਸੇਵਨ ਕਰ ਰਹੇ ਹਨ। ਪੁਲਿਸ ਪਾਰਟੀ ਵਲੋਂ ਮੌਕੇ ’ਤੇ ਪਹੁੰਚ ਕੇ ਦੋਵਾਂ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ। ਉਨ੍ਹਾਂ ਕੋਲੋਂ ਇਕ ਸਿਲਵਰ ਪੇਪਰ, 10 ਰੁਪਏ ਦਾ ਨੋਟ ਅਤੇ ਇੱਕ ਲਾਈਟਰ ਬਰਾਮਦ ਹੋਇਆ। ਪੁਲਿਸ ਵੱਲੋਂ ਦੋਵਾਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਭੁਲੱਥ ਵਿਖੇ 57ਵੀਂ ਸੀਨੀਅਰ ਸਟੇਟ ਖੋ-ਖੋ ਚੈਂਪੀਅਨਸ਼ਿਪ ਧੂਮ-ਧਡ਼ੱਕੇ ਨਾਲ ਸ਼ੁਰੂ, ਵੱਖ-ਵੱਖ ਜ਼ਿਲ੍ਹਿਆਂ ਦੀਆਂ ਟੀਮਾਂ ਨੇ ਲਿ... ਅਗਲੀ ਖ਼ਬਰ ਅੱਜ ਲੁਧਿਆਣਾ ਵਿਚ ਹੋਣ ਵਾਲੀ ਪੰਜਾਬ ਪੱਧਰੀ...
Ad Position 24