7 ਦੇ ਚੰਡੀਗਡ਼੍ਹ ਮੋਰਚੇ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਨਡਾਲਾ ਵਲੋਂ ਤਿਆਰੀਆਂ ਤੇਜ਼
ਨਡਾਲਾ, 28 ਨਵੰਬਰ (ਰਘਬਿੰਦਰ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ 7 ਦਸੰਬਰ ਨੂੰ ਚੰਡੀਗਡ਼੍ਹ ਵਿਖੇ ਲਗਾਏ ਜਾ ਰਹੇ ਮੋਰਚੇ ਨੂੰ ਲੈ ਕੇ ਜੋਨ ਨਡਾਲਾ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਅਤੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਸ਼ਾਨ ਸਿੰਘ ਦੀ ਰਹਿਨੁਮਾਈ ਹੇਠ ਜੋਨ ਪ੍ਰਧਾਨ ਬਲਾਕਾ ਸਿੰਘ, ਜੋਨ ਸਕੱਤਰ ਜਸਵੰਤ ਸਿੰਘ ਅਤੇ ਮੀਤ ਪ੍ਰਧਾਨ ਗੱਗੀ ਹਮੀਰਾ ਦੀ ਅਗਵਾਈ ਵਿਚ ਵੱਖ-ਵੱਖ ਪਿੰਡਾਂ ਅੰਦਰ ਮੀਟਿੰਗਾਂ ਕਰਕੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਮੋਰਚੇ ਵਿਚ ਸ਼ਾਮਲ ਹੋਣ ਲਈ ਲਾਮਬੰਦ ਕੀਤਾ ਜਾ ਰਿਹਾ ਹੈ।
ਜ
ਜਾਣਕਾਰੀ ਦਿੰਦੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ। ਤਸਵੀਰ: ਰਘਬਿੰਦਰ ਸਿੰਘ
29-11-2026
ਨਡਾਲਾ, 28 ਨਵੰਬਰ (ਰਘਬਿੰਦਰ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ 7 ਦਸੰਬਰ ਨੂੰ ਚੰਡੀਗਡ਼੍ਹ ਵਿਖੇ ਲਗਾਏ ਜਾ ਰਹੇ ਮੋਰਚੇ ਨੂੰ ਲੈ ਕੇ ਜੋਨ ਨਡਾਲਾ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਅਤੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਸ਼ਾਨ ਸਿੰਘ ਦੀ ਰਹਿਨੁਮਾਈ ਹੇਠ ਜੋਨ ਪ੍ਰਧਾਨ ਬਲਾਕਾ ਸਿੰਘ, ਜੋਨ ਸਕੱਤਰ ਜਸਵੰਤ ਸਿੰਘ ਅਤੇ ਮੀਤ ਪ੍ਰਧਾਨ ਗੱਗੀ ਹਮੀਰਾ ਦੀ ਅਗਵਾਈ ਵਿਚ ਵੱਖ-ਵੱਖ ਪਿੰਡਾਂ ਅੰਦਰ ਮੀਟਿੰਗਾਂ ਕਰਕੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਮੋਰਚੇ ਵਿਚ ਸ਼ਾਮਲ ਹੋਣ ਲਈ ਲਾਮਬੰਦ ਕੀਤਾ ਜਾ ਰਿਹਾ ਹੈ।ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਅਤੇ ਜ਼ਿਲ੍ਹਾ ਆਗੂ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 15 ਅਕਤੂਬਰ ਤੱਕ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਸਾਰੀਆਂ ਮੰਗਾਂ ਮੰਨਣ ਦਾ ਵਾਅਦਾ ਕੀਤਾ ਗਿਆ ਸੀ, ਪਰ ਸਰਕਾਰ ਆਪਣੇ ਵਾਅਦੇ ਤੋਂ ਮੁੱਕਰ ਗਈ ਹੈ। ਇਸ ਕਾਰਨ ਜਥੇਬੰਦੀ ਵੱਲੋਂ ਸਰਕਾਰ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਵੱਲੋਂ ਪੰਜ ਫ਼ਸਲਾਂ ’ਤੇ ਐੱਮ.ਐੱਸ.ਪੀ. ਦੇਣ, ਕਿਸਾਨਾਂ ਅਤੇ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕਰਨ, ਬਿਜਲੀ ਸੋਧ ਬਿੱਲ 2025, ਬੀਜ ਐਕਟ 2025 ਅਤੇ ਮਨਰੇਗਾ ਐਕਟ 2025 ਨੂੰ ਰੱਦ ਕਰਨ, ਪ੍ਰਦੂਸ਼ਣ ਕੰਟਰੋਲ ਬੋਰਡ ਵਿਚ ਕੀਤੀਆਂ ਸੋਧਾਂ ਵਾਪਸ ਲੈਣ, ਪਰਾਲੀ ਸਬੰਧੀ ਦਰਜ ਕੀਤੇ ਪਰਚੇ ਰੱਦ ਕਰਨ ਅਤੇ ਭਾਰਤ-ਅਮਰੀਕਾ ਕਰ ਮੁਕਤ ਸਮਝੌਤਾ ਰੱਦ ਕਰਨ ਸਮੇਤ ਹੋਰ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।ਆਗੂਆਂ ਨੇ ਦੱਸਿਆ ਕਿ 7 ਦਸੰਬਰ ਨੂੰ ਕਪੂਰਥਲਾ ਜ਼ਿਲ੍ਹੇ ਦੇ ਨਾਲ-ਨਾਲ ਜੋਨ ਨਡਾਲਾ ਤੋਂ ਸੈਂਕਡ਼ੇ ਕਿਸਾਨ, ਮਜ਼ਦੂਰ ਅਤੇ ਬੀਬੀਆਂ ਟਰੈਕਟਰ-ਟਰਾਲੀਆਂ ਸਮੇਤ ਚੰਡੀਗਡ਼੍ਹ ਮੋਰਚੇ ਵਿਚ ਸ਼ਮੂਲੀਅਤ ਕਰਨਗੇ।ਇਸ ਮੌਕੇ ਜੋਨ ਮੀਤ ਪ੍ਰਧਾਨ ਰਣਜੀਤ ਸਿੰਘ, ਇਕਾਈ ਪ੍ਰਧਾਨ ਕੁਲਵੰਤ ਸਿੰਘ, ਪਰਮਜੀਤ ਸਿੰਘ, ਗੁਰਭੇਜ ਸਿੰਘ, ਜ਼ਿਲ੍ਹਾ ਆਗੂ ਬੀਬੀ ਨਿਰਮਲ ਕੌਰ, ਜਸਵੀਰ ਕੌਰ, ਮਨਪ੍ਰੀਤ ਕੌਰ, ਮਨਿੰਦਰ ਸਿੰਘ, ਇਕਾਈ ਪ੍ਰਧਾਨ ਸੁਰਿੰਦਰ ਸਿੰਘ, ਪਰਮਜੀਤ ਸਿੰਘ, ਹਰਮਨਪ੍ਰੀਤ ਸਿੰਘ, ਇਕਾਈ ਪ੍ਰਧਾਨ ਪ੍ਰੀਤਮ ਸਿੰਘ, ਭਿੰਦਾ, ਦਰਸ਼ਨ ਸਿੰਘ, ਇਕਾਈ ਪ੍ਰਧਾਨ ਜੋਗਿੰਦਰ ਸਿੰਘ, ਨਿਸ਼ਾਨ ਸਿੰਘ, ਬਲਦੇਵ ਸਿੰਘ, ਇਕਾਈ ਪ੍ਰਧਾਨ ਬੂਡ਼ ਸਿੰਘ, ਗੁਰਦਿਆਲ ਸਿੰਘ ਅਤੇ ਬਲਦੇਵ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਿਸਾਨ-ਮਜ਼ਦੂਰ ਅਤੇ ਬੀਬੀਆਂ ਹਾਜ਼ਰ ਸਨ।