ਨੌਜਵਾਨ ਸਿਰਫ਼ ਭਵਿੱਖ ਹੀ ਨਹੀਂ, ਸਗੋਂ ਅੱਜ ਦੀ ਤਾਕਤ ਵੀ ਹਨ-ਬਿੱਟੂ ਖੱਖ
ਆਗਾਮੀ ਵਿਧਾਨ ਸਭਾ ਚੋਣਾਂ ਵਿਚ ਨੌਜਵਾਨ ਵੱਧ ਤੋਂ ਵੱਧ ਹਿੱਸਾ ਲੈਣ
ਨਡਾਲਾ, 28 ਨਵੰਬਰ (ਰਘਬਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਆਗੂ ਬਲਵਿੰਦਰ ਸਿੰਘ ਬਿੱਟੂ ਖੱਖ ਨੇ ਨੌਜਵਾਨਾਂ ਨੂੰ ਸਿਆਸੀ ਅਤੇ ਸਮਾਜਿਕ ਗਤੀਵਿਧੀਆਂ ਵਿਚ ਵੱਧ-ਚਡ਼੍ਹ ਕੇ ਹਿੱਸਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਨੌਜਵਾਨ ਸਿਰਫ਼ ਦੇਸ਼ ਦਾ ਭਵਿੱਖ ਹੀ ਨਹੀਂ, ਸਗੋਂ ਅੱਜ ਦੀ ਸਭ ਤੋਂ ਵੱਡੀ ਤਾਕਤ ਵੀ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਦੇਸ਼ ਅਤੇ ਸੂਬੇ ਦੀ ਤਰੱਕੀ ਵਿਚ ਨੌਜਵਾਨ ਵਰਗ ਦੀ ਅਹਿਮ ਭੂਮਿਕਾ ਹੁੰਦੀ ਹੈ।
ਨਡਾਲਾ, 28 ਨਵੰਬਰ (ਰਘਬਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਆਗੂ ਬਲਵਿੰਦਰ ਸਿੰਘ ਬਿੱਟੂ ਖੱਖ ਨੇ ਨੌਜਵਾਨਾਂ ਨੂੰ ਸਿਆਸੀ ਅਤੇ ਸਮਾਜਿਕ ਗਤੀਵਿਧੀਆਂ ਵਿਚ ਵੱਧ-ਚਡ਼੍ਹ ਕੇ ਹਿੱਸਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਨੌਜਵਾਨ ਸਿਰਫ਼ ਦੇਸ਼ ਦਾ ਭਵਿੱਖ ਹੀ ਨਹੀਂ, ਸਗੋਂ ਅੱਜ ਦੀ ਸਭ ਤੋਂ ਵੱਡੀ ਤਾਕਤ ਵੀ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਦੇਸ਼ ਅਤੇ ਸੂਬੇ ਦੀ ਤਰੱਕੀ ਵਿਚ ਨੌਜਵਾਨ ਵਰਗ ਦੀ ਅਹਿਮ ਭੂਮਿਕਾ ਹੁੰਦੀ ਹੈ।ਉਨ੍ਹਾਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਨੌਜਵਾਨਾਂ ਨੂੰ ਵੱਧ ਤੋਂ ਵੱਧ ਹਿੱਸਾ ਲੈਣਾ ਚਾਹੀਦਾ ਹੈ ਅਤੇ ਲੋਕਤੰਤਰਿਕ ਪ੍ਰਕਿਰਿਆ ਵਿਚ ਆਪਣੀ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਨੌਜਵਾਨਾਂ ਨੂੰ ਚਾਹੀਦਾ ਹੈ ਕਿ ਉਹ ਸਿਆਸਤ ਨੂੰ ਸਿਰਫ਼ ਆਲੋਚਨਾ ਤੱਕ ਸੀਮਤ ਨਾ ਰੱਖਣ, ਸਗੋਂ ਸਮਾਜ ਅਤੇ ਹਲਕੇ ਦੇ ਵਿਕਾਸ ਲਈ ਅੱਗੇ ਆਉਣ।ਬਿੱਟੂ ਖੱਖ ਨੇ ਕਿਹਾ ਕਿ ਨੌਜਵਾਨਾਂ ਦੀ ਸੋਚ, ਊਰਜਾ ਅਤੇ ਨਵੇਂ ਵਿਚਾਰ ਸਮਾਜ ਵਿਚ ਉਸਾਰੂ ਤਬਦੀਲੀ ਲਿਆ ਸਕਦੇ ਹਨ। ਉਨ੍ਹਾਂ ਉਮੀਦ ਜਤਾਈ ਕਿ ਨੌਜਵਾਨ ਵਰਗ ਆਉਣ ਵਾਲੇ ਸਮੇਂ ਵਿਚ ਲੋਕਤੰਤਰ ਨੂੰ ਹੋਰ ਮਜ਼ਬੂਤ ਕਰਨ ਲਈ ਆਪਣੀ ਅਹਿਮ ਭੂਮਿਕਾ ਨਿਭਾਏਗਾ।