ਪਿੰਡ ਰਾਮਗਡ਼ ਵਿਖੇ 30 ਨੂੰ ਹੋਵੇਗੀ ਕਾਂਗਰਸ ਦੀ ਵਿਸ਼ਾਲ ਮੀਟਿੰਗ-ਸੁਖਪਾਲ ਸਿੰਘ ਖਹਿਰਾ
ਭੁਲੱਥ, 28 ਨਵੰਬਰ (ਮੇਹਰ ਚੰਦ ਸਿੱਧੂ)-ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ, ਕਿ 30 ਨਵੰਬਰ ਦਿਨ ਸੋਮਵਾਰ ਨੂੰ ਉਨ੍ਹਾਂ ਦੇ ਪਿੰਡ ਰਾਮਗਡ਼੍ਹ ਵਿਖੇ ਹੋ ਰਹੀ ਕਾਂਗਰਸ ਪਾਰਟੀ ਦੀ ਵਿਸ਼ਾਲ ਮੀਟਿੰਗ ਆਉਣ ਵਾਲੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਵਿਸ਼ਾਲ ਮੀਟਿੰਗ ਦੌਰਾਨ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਪ੍ਰਗਟ ਸਿੰਘ, ਕਾਂਗਰਸੀ ਆਗੂ ਸਚਿਨ ਪਾਇਲਟ ਤੇ ਮੈਂਬਰ ਆਫ਼ ਪਾਰਲੀਮੈਂਟ ਪ੍ਰਤਾਪ ਸਿੰਘ ਬਾਜਵਾ ਤੇ ਹੋਰ ਕਾਂਗਰਸੀ ਸੀਨੀਅਰ ਲੀਡਰਸ਼ਿਪ ਇਸੇ ਤੌਰ ’ਤੇ ਪਹੁੰਚ ਗਏ ਮੀਟਿੰਗ ਨੂੰ ਸੰਬੋਧਨ ਕਰਨਗੇ ।
ਅਜੀਤ ਡੈਸਕ
29-11-2026