ਮੁੱਖ ਮੰਤਰੀ ਭਗਵੰਤ ਮਾਨ ਦੀ ਲੋਕ ਮਿਲਣੀ ਇਲਾਕੇ ਦੇ ਵਿਕਾਸ ਨੂੰ ਦੇਵੇਗੀ ਨਵੀਂ ਦਿਸ਼ਾ : ਜਸਪ੍ਰੀਤ ਸਿੰਘ ਗੁਰਾਇਆ
ਨਡਾਲਾ, 28 ਨਵੰਬਰ (ਰਘਬਿੰਦਰ ਸਿੰਘ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ 5 ਦਸੰਬਰ ਦਿਨ ਸ਼ਨੀਵਾਰ ਨੂੰ ਹਲਕਾ ਭੁਲੱਥ ਦੇ ਬਲਾਕ ਨਡਾਲਾ ਅਧੀਨ ਪੈਂਦੇ ਪਿੰਡ ਇਬਰਾਹੀਮਵਾਲ ਵਿਖੇ ਕੀਤੀ ਜਾ ਰਹੀ ਲੋਕ ਮਿਲਣੀ ਨੂੰ ਲੈ ਕੇ ਇਲਾਕੇ ਦੇ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਸਬੰਧੀ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਸੂਬਾ ਸਕੱਤਰ ਜਸਪ੍ਰੀਤ ਸਿੰਘ ਗੁਰਾਇਆ ਨੇ ਕਿਹਾ ਕਿ ਮੁੱਖ ਮੰਤਰੀ ਦੀ ਇਸ ਫੇਰੀ ਨਾਲ ਹਲਕਾ ਭੁਲੱਥ ਦੇ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਅਤੇ ਮੰਗਾਂ ਸਿੱਧੇ ਤੌਰ ’ਤੇ ਮੁੱਖ ਮੰਤਰੀ ਸਾਹਮਣੇ ਰੱਖਣ ਦਾ ਮੌਕਾ ਮਿਲੇਗਾ।
ਨਡਾਲਾ, 28 ਨਵੰਬਰ (ਰਘਬਿੰਦਰ ਸਿੰਘ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ 5 ਦਸੰਬਰ ਦਿਨ ਸ਼ਨੀਵਾਰ ਨੂੰ ਹਲਕਾ ਭੁਲੱਥ ਦੇ ਬਲਾਕ ਨਡਾਲਾ ਅਧੀਨ ਪੈਂਦੇ ਪਿੰਡ ਇਬਰਾਹੀਮਵਾਲ ਵਿਖੇ ਕੀਤੀ ਜਾ ਰਹੀ ਲੋਕ ਮਿਲਣੀ ਨੂੰ ਲੈ ਕੇ ਇਲਾਕੇ ਦੇ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਸਬੰਧੀ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਸੂਬਾ ਸਕੱਤਰ ਜਸਪ੍ਰੀਤ ਸਿੰਘ ਗੁਰਾਇਆ ਨੇ ਕਿਹਾ ਕਿ ਮੁੱਖ ਮੰਤਰੀ ਦੀ ਇਸ ਫੇਰੀ ਨਾਲ ਹਲਕਾ ਭੁਲੱਥ ਦੇ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਅਤੇ ਮੰਗਾਂ ਸਿੱਧੇ ਤੌਰ ’ਤੇ ਮੁੱਖ ਮੰਤਰੀ ਸਾਹਮਣੇ ਰੱਖਣ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਵਚਨਬੱਧ ਹੈ। ਲੋਕ ਮਿਲਣੀ ਦਾ ਮੁੱਖ ਮਕਸਦ ਲੋਕਾਂ ਤੱਕ ਸਰਕਾਰ ਦੀ ਪਹੁੰਚ ਬਣਾਉਣਾ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਮੌਕੇ ’ਤੇ ਹੱਲ ਕਰਨਾ ਹੈ। ਗੁਰਾਇਆ ਨੇ ਕਿਹਾ ਕਿ ਹਲਕਾ ਭੁਲੱਥ ਦੇ ਵਿਕਾਸ ਲਈ ਇਲਾਕੇ ਦੇ ਲੋਕਾਂ ਦੀਆਂ ਕਈ ਅਹਿਮ ਮੰਗਾਂ ਮੁੱਖ ਮੰਤਰੀ ਦੇ ਧਿਆਨ ਵਿਚ ਲਿਆਂਦੀਆਂ ਜਾਣਗੀਆਂ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਇਬਰਾਹੀਮਵਾਲ ਵਿਖੇ ਪਹੁੰਚ ਕੇ ਇਸ ਲੋਕ ਮਿਲਣੀ ਦਾ ਲਾਭ ਉਠਾਉਣ ਅਤੇ ਆਪਣੀਆਂ ਸਮੱਸਿਆਵਾਂ ਤੇ ਸੁਝਾਅ ਸਰਕਾਰ ਤੱਕ ਪਹੁੰਚਾਉਣ।