08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ ਨੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਤੇ ਬਜ਼ੁਰਗਾਂ ਨਾਲ ਮਨਾਈ ਦੀਵਾਲੀ

ਫ਼ਰੀਦਕੋਟ, 9 ਨਵੰਬਰ (ਜਸਵੰਤ ਸਿੰਘ ਪੁਰਬਾ)-ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ (ਰਜਿ:) ਵਲੋਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਫ਼ਰੀਦਕੋਟ ਵਲੋਂ ਚਲਾਏ ਜਾ ਰਹੇ ਉਮੰਗ ਅਤੇ ਉਜਾਲਾ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਅਤੇ ਬਿਰਧ ਆਸ਼ਰਮ ਦੇ ਬੇਸਹਾਰਾ ਬਜ਼ੁਰਗਾਂ ਨਾਲ ਦੀਵਾਲੀ ਮਨਾਈ। ਸੁਸਾਇਟੀ ਮੈਂਬਰਾਂ ਨੇ ਇਨ੍ਹਾਂ ਸਭਨਾਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੰਦੇ ਹੋਏ ਚੰਗੀ ਸਿਹਤ ਲਈ ਆਪਣੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ ਤੇ ਬਜ਼ੁਰਗਾਂ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ।

Ad Position 21
No active advertisement
ਵਿਸ਼ੇਸ਼ ਲੋੜਾਂ ਵਾਲੇ ਬੱਚੇ ਅਤੇ ਬੇਸਹਾਰਾ ਬਜ਼ੁਰਗਾਂ ਨਾਲ ਦੀਵਾਲੀ ਮਨਾਉਣ ਮੌਕੇ ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ ਦੇ ਪ੍ਰਧਾਨ ਪ੍ਰਿੰ: ਸੁਰੇਸ਼ ਅਰੋੜਾ, ਜਸਵਿੰਦਰ ਸਿੰਘ ਕੈਂਥ, ਬਲਵਿੰਦਰ ਸਿੰਘ ਅਤੇ ਜੀਤ ਸਿੰਘ ਸਿੱਧੂ। ਅਜੀਤ ਤਸਵੀਰ 10-11-2026
ਫ਼ਰੀਦਕੋਟ, 9 ਨਵੰਬਰ (ਜਸਵੰਤ ਸਿੰਘ ਪੁਰਬਾ)-ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ (ਰਜਿ:) ਵਲੋਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਫ਼ਰੀਦਕੋਟ ਵਲੋਂ ਚਲਾਏ ਜਾ ਰਹੇ ਉਮੰਗ ਅਤੇ ਉਜਾਲਾ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਅਤੇ ਬਿਰਧ ਆਸ਼ਰਮ ਦੇ ਬੇਸਹਾਰਾ ਬਜ਼ੁਰਗਾਂ ਨਾਲ ਦੀਵਾਲੀ ਮਨਾਈ। ਸੁਸਾਇਟੀ ਮੈਂਬਰਾਂ ਨੇ ਇਨ੍ਹਾਂ ਸਭਨਾਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੰਦੇ ਹੋਏ ਚੰਗੀ ਸਿਹਤ ਲਈ ਆਪਣੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ ਤੇ ਬਜ਼ੁਰਗਾਂ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ। ਪ੍ਰਧਾਨ ਪ੍ਰਿੰ: ਸੁਰੇਸ਼ ਅਰੋੜਾ ਨੇ ਦੱਸਿਆ ਕਿ ਅੱਜ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਅਤੇ ਬੇਸਹਾਰਾ ਬਜ਼ੁਰਗਾਂ ਦੀ ਦੇਖਭਾਲ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਕਰ ਰਹੀ ਹੈ, ਇਸ ਲਈ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਪ੍ਰਬੰਧਕ ਵਧਾਈ ਦੇ ਪਾਤਰ ਹਨ ਜਿਹੜੇ ਇਨ੍ਹਾਂ ਦੀ ਦੇਖ ਭਾਲ ਕਰ ਰਹੇ ਹਨ। ਸੁਸਾਇਟੀ ਮੈਂਬਰਾਂ ਨੇ ਇਨ੍ਹਾਂ ਨੂੰ ਫ਼ਲ ਅਤੇ ਮਠਿਆਈ ਆਦਿ ਵੰਡੀ। ਇਸ ਮੌਕੇ ਜਸਵਿੰਦਰ ਸਿੰਘ, ਬਲਵਿੰਦਰ ਸਿੰਘ ਬਿੰਦੀ, ਜੀਤ ਸਿੰਘ ਸਿੱਧੂ, ਮੈਨੇਜਰ ਕੁਲਦੀਪ ਸਿੰਘ, ਚੰਦਰ ਪਾਲ, ਵੀਰ ਪਾਲ ਕੌਰ, ਰਤਨਾ ਦੇਵੀ, ਸੂਰੇਖਾ, ਰਾਜ ਰਾਣੀ, ਤੇਜ਼ ਕੌਰ, ਗੁਰਮੇਲ ਕੌਰ, ਬਿਮਲਾ ਦੇਵੀ, ਰਵਿੰਦਰ ਪਾਲ ਸਿੰਘ, ਕਾਲੂ ਰਾਮ, ਹਰਨੇਕ ਸਿੰਘ ਅਤੇ ਮਿੱਠੂ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੀਨੂ ਬਰਾੜ ਦੀ ਦਾਦੀ ਦੇ ਦਿਹਾਂਤ ’ਤੇ ਅਭੈ ਚੌਟਾਲਾ ਤੇ ਕਾਂਤਾ ਚੌਟਾਲਾ ਦੁੱਖ ਸਾਂਝਾ ਕਰਨ ਪੁੱਜੇ ਅਗਲੀ ਖ਼ਬਰ ਲਾਇਬ੍ਰੇਰੀ ਨੂੰ ਕਿਤਾਬਾਂ ਦੇ ਕੇ ਆਪਣਾ ਜਨਮ ਦਿਨ ਮਨਾਇਆ
Ad Position 24